11.3 C
Toronto
Monday, October 5, 2026
spot_img
HomeਕੈਨੇਡਾFrontਪੰਜਾਬ ਨੂੰ ਰੰਗਲਾ ਬਣਾ ਰਹੇ ਹਾਂ: ਮਾਨ

ਪੰਜਾਬ ਨੂੰ ਰੰਗਲਾ ਬਣਾ ਰਹੇ ਹਾਂ: ਮਾਨ

ਪੰਜਾਬ ਨੂੰ ਰੰਗਲਾ ਬਣਾ ਰਹੇ ਹਾਂ: ਮਾਨ
ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿੱਚ ਕੌਮੀ ਝੰਡਾ ਲਹਿਰਾਇਆ
ਫਿਰੋਜ਼ਪੁਰ : 80ਵੇਂ ਆਜ਼ਾਦੀ ਦਿਹਾੜੇ ਕੈਂਟੋਨਮੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ’ਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਅਤੇ ਜਨਤਕ ਸੁਰੱਖਿਆ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀ ਪਛਾਣ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖ ਕੇ ਵਧਾਈ ਜਾ ਰਹੀ ਹੈ। ਆਜ਼ਾਦੀ ਦਿਹਾੜੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਐਕਸ ’ਤੇ ਲਿਖਿਆ, “ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਕੌਮੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ।’’ ਉਨ੍ਹਾਂ ਸਾਰਾਗੜ੍ਹੀ ਜੰਗ ਦੇ 21 ਬਹਾਦਰ ਸਿੱਖ ਸ਼ਹੀਦਾਂ ਨੂੰ ਵੀ ਯਾਦ ਕੀਤਾ।
ਹੁਸੈਨੀਵਾਲਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 25 ਕਰੋੜ ਰੁਪਏ ਦੀ ਲਾਗਤ ਨਾਲ ‘ਵਿਰਾਸਤੀ ਕੰਪਲੈਕਸ’ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ, ਪਾਕਿਸਤਾਨ ਨਾਲ ਲਗਦੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਅਤੇ ਜਾਪਾਨ ਦੀ ਆਈਚੀ ਸਟੀਲ, ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਸੂਬੇ ਵਿੱਚ ਵੱਡਾ ਨਿਵੇਸ਼ ਨਾਲ ਆਰਥਿਕ ਅਤੇ ਉਦਯੋਗਿਕ ਵਿਕਾਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ ਵੱਖ ਝਾਕੀਆਂ ਵੀ ਪੇਸ਼ ਕੀਤੀਆਂ।
ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ, ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀਮਤੀ ਬਬੀਤਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ ਆਈ ਜੀ ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

29 ਸ਼ਖਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਪੁਲੀਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ। ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਟੇਟ ਐਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਮੁੱਖ ਮੰਤਰੀ ਨੇ ਜਗਦੇਵ ਸਿੰਘ ਬਠਿੰਡਾ, ਇੰਦਰਜੀਤ ਸਿੰਘ ਮਾਲੇਰਕੋਟਲਾ, ਸੁਰਿੰਦਰ ਜਗਤ ਜਲੰਧਰ, ਸੁਖਦੀਪ ਸਿੰਘ ਢਿੱਲੋਂ ਬਠਿੰਡਾ, ਉਪਿੰਦਰ ਸਿੰਘ ਘਈ ਜਲੰਧਰ, ਜਸਵੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਅਵਤਾਰ ਸਿੰਘ ਅੰਮ੍ਰਿਤਸਰ, ਜਤਿੰਦਰ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੁਨੀਤਾ ਕਪੂਰ ਜਲੰਧਰ, ਅਵਤਾਰ ਸਿੰਘ ਮਾਨ ਬਠਿੰਡਾ, ਵਿਨੋਦ ਕੁਮਾਰ ਅੰਮ੍ਰਿਤਸਰ, ਅਵਤਾਰ ਸਿੰਘ ਸੰਗਰੂਰ, ਸਤਵੀਰ ਕੌਰ ਪਟਿਆਲਾ, ਨਿਰਮਲ ਸਿੰਘ ਅੰਮ੍ਰਿਤਸਰ, ਮਿਹਰ ਮਲਿਕ ਜਲੰਧਰ, ਬੇਅੰਤ ਸਿੰਘ ਬਾਜਵਾ ਬਰਨਾਲਾ, ਸੰਜੀਵ ਸੈਣੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਾਜ ਸਿੰਘ ਪਟਿਆਲਾ, ਡਾ. ਮੁਹੰਮਦ ਆਯੂਬ ਖਾਨ ਮਾਲੇਰਕੋਟਲਾ, ਪ੍ਰੇਮਲਤਾ ਸੰਗਰੂਰ, ਪਰਮਜੀਤ ਕੌਰ ਅੰਮ੍ਰਿਤਸਰ, ਤਲਵਿੰਦਰ ਸਿੰਘ ਕਪੂਰਥਲਾ, ਡਾ. ਪਰਮਿੰਦਰ ਸਿੰਘ ਅੰਮ੍ਰਿਤਸਰ, ਸੁਖਰਾਜ ਭੁੱਲਰ ਲੁਧਿਆਣਾ, ਕਮਲਜੀਤ ਸਿੰਘ ਲੁਧਿਆਣਾ, ਕਾਂਤਾ ਅੰਮ੍ਰਿਤਸਰ ਅਤੇ ਅਸ਼ੋਕ ਕੁਮਾਰ ਐੱਸ ਏ ਐਸ ਨਗਰ ਨੂੰ ਸ਼ਾਨਦਾਰ ਸੇਵਾਵਾਂ ਲਈ ਸਰਟੀਫਿਕੇਟ ਅਤੇ ਐਵਾਰਡ ਪ੍ਰਦਾਨ ਕੀਤੇ। ਇਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੇਬੀ ਕੁਮਾਰ, ਮਹਿਲਾ ਕਾਂਸਟੇਬਲ ਚਰਨਜੀਤ, ਮਹਿਲਾ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪਵਨਪ੍ਰੀਤ ਪੀ ਪੀ ਐੱਸ, ਸੁਰਿੰਦਰ ਸਿੰਘ ਪੀ ਪੀ ਐੱਸ, ਅਸ਼ਵਨੀ ਕੁਮਾਰ ਪੀ ਪੀ ਐੱਸ, ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਸਬ-ਇੰਸਪੈਕਟਰ ਇੰਦਰਜੀਤ ਕੌਰ, ਸਬ-ਇੰਸਪੈਕਟਰ ਸੰਦੀਪ ਕੁਮਾਰ, ਸਬ-ਇੰਸਪੈਕਟਰ ਕਰਮਜੀਤ ਸਿੰਘ, ਸਬ ਇੰਸਪੈਕਟਰ ਬਲਦੇਵ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਏ ਐੱਸ ਆਈ ਯਾਦਵਿੰਦਰ ਸਿੰਘ, ਏ ਐੱਸ ਆਈ ਨਰਿੰਦਰ ਸਿੱਧੂ, ਏ ਐੱਸ ਆਈ ਨਵਤੇਜ ਸਿੰਘ ਬਰਾੜ, ਏ ਐੱਸ ਆਈ ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ, ਇੰਸਪੈਕਟਰ ਹਰਜੋਤ ਕੌਰ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।

RELATED ARTICLES
POPULAR POSTS