17.7 C
Toronto
Tuesday, August 18, 2026
spot_img
HomeਕੈਨੇਡਾFrontਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਰਾਹੁਲ ਗਾਂਧੀ...

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ  

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ  
ਅਦਾਲਤ ਨੇ ਇਲਾਹਾਬਾਦ ਹਾਈਕੋਰਟ ਨੂੰ ਕਾਰਵਾਈ ਅੱਗੇ ਵਧਾਉਣ ਤੋਂ ਕੀਤਾ ਮਨਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਨੂੰ ਰਾਹੁਲ ਗਾਂਧੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਨਾਲ ਸਬੰਧਤ ਮਾਮਲੇ ਵਿਚ ਅੱਗੇ ਕਾਰਵਾਈ ਨਾ ਕਰਨ ਲਈ ਆਖਿਆ ਹੈ। ਸਿਖਰਲੀ ਅਦਾਲਤ ਨੇ ਸੀਬੀਆਈ ਅਤੇ ਈਡੀ ਨੂੰ ਵੀ ਰਾਹੁਲ ਖਿਲਾਫ ਦਰਜ ਇਸ ਮਾਮਲੇ ਵਿਚ ਹਾਈਕੋਰਟ ਦੀਆਂ ਹਦਾਇਤਾਂ ਤਹਿਤ ਕੋਈ ਵੀ ਰਿਪੋਰਟ ਦਾਖਲ ਨਾ ਕਰਨ ਲਈ ਕਿਹਾ ਹੈ। ਅਦਾਲਤ ਨੇ ਹਾਈਕੋਰਟ ਨੂੰ ਨਿਰਦੇਸ਼ ਦਿੱਤਾ ਕਿ ਉਹ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ ਤੱਕ ਆਪਣੀ ਸੁਣਵਾਈ ਨੂੰ ਮੁਲਤਵੀ ਰੱਖੇ। ਜ਼ਿਕਰਯੋਗ ਹੈ ਕਿ ਰਾਹੁਲ ਨੇ ਪਹਿਲਾਂ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿਸ ਵਿਚ ਸੀਬੀਆਈ ਅਤੇ ਈਡੀ ਨੂੰ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਇਲਜ਼ਾਮਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਸ ਮਾਮਲੇ ਨੂੰ ਅਧੂਰੀ ਸੁਣਵਾਈ ਵਜੋਂ ਲਿਆ ਅਤੇ 20 ਅਗਸਤ ਨੂੰ ਸੁਣਵਾਈ ਦੀ ਅਗਲੀ ਤਰੀਕ ਨਿਸ਼ਚਿਤ ਕੀਤੀ ਹੈ।

RELATED ARTICLES
POPULAR POSTS