22.9 C
Toronto
Wednesday, August 19, 2026
spot_img
HomeਕੈਨੇਡਾFrontਪੰਜਾਬ ’ਚ ਡੀਸੀ ਦਫਤਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਤਹਿਸੀਲਾਂ ਤੇ ਦਫਤਰਾਂ...

ਪੰਜਾਬ ’ਚ ਡੀਸੀ ਦਫਤਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਤਹਿਸੀਲਾਂ ਤੇ ਦਫਤਰਾਂ ’ਚ ਕੰਮ ਠੱਪ

ਪੰਜਾਬ ’ਚ ਡੀਸੀ ਦਫਤਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਤਹਿਸੀਲਾਂ ਤੇ ਦਫਤਰਾਂ ’ਚ ਕੰਮ ਠੱਪ
27 ਅਗਸਤ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਲੋਂ ‘ਮਹਾਂ ਬੰਦ’ ਦਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਸੂਬਾ ਪੱਧਰ ’ਤੇ ਅੱਜ ਸੋਮਵਾਰ ਤੋਂ ਦੋ ਰੋਜ਼ਾ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕੀਤੀ ਹੈ। ਇਸ ਹੜਤਾਲ ਨਾਲ ਤਹਿਸੀਲਾਂ ਅਤੇ ਹੋਰ ਦਫਤਰਾਂ ਵਿਚ ਕੰਮਕਾਜ ਠੱਪ ਹੋ ਗਿਆ ਹੈ। ਯੂਨੀਅਨ ਦੀ ਸੂਬਾਈ ਲੀਡਰਸ਼ਿਪ ਮੁਤਾਬਕ ਲੰਘੀ 9 ਅਗਸਤ ਨੂੰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ, ਜਿਸ ਕਰਕੇ ਯੂਨੀਅਨ ਨੇ ਅੱਜ 17 ਅਤੇ 18 ਅਗਸਤ ਨੂੰ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਦਾ ਫੈਸਲਾ ਕੀਤਾ ਹੈ। ਇਹ ਸੰਘਰਸ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਹੋਈ ਮਹਾਂ ਰੈਲੀ ਉਪਰੰਤ ਵਿਉਂਤਬੰਦੀ ਤਹਿਤ ਉਲੀਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 7 ਅਗਸਤ ਨੂੰ ਚੰਡੀਗੜ੍ਹ ਸਥਿਤ ਸੈਕਟਰ 39 ਦੀ ਦਾਣਾ ਮੰਡੀ ਵਿਚ ਹੋਈ ਮੁਲਾਜ਼ਮਾਂ ਦੀ ਮਹਾਂ ਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸਨ। ਇਸ ਮਗਰੋਂ ਯੂਨੀਅਨ ਨੇ ਆਉਂਦੀ 27 ਅਗਸਤ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ‘ਮਹਾਂ ਬੰਦ’ ਦਾ ਸੱਦਾ ਵੀ ਦਿੱਤਾ ਹੋਇਆ ਹੈ।

RELATED ARTICLES
POPULAR POSTS