22.9 C
Toronto
Wednesday, August 19, 2026
spot_img
HomeਕੈਨੇਡਾFrontਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਆਮ ਆਦਮੀ...

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਆਮ ਆਦਮੀ ਪਾਰਟੀ ’ਚ ਸ਼ਾਮਲ

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਸਨਮੀਕ ਸਿੰਘ ਅੱਜ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਚੰਡੀਗੜ੍ਹ ਵਿਚ ਆਯੋਜਿਤ ਸਮਾਗਮ ਦੌਰਾਨ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਇਸ ਮੌਕੇ ਸਨਮੀਕ ਸਿੰਘ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਬਿਨਾ ਕਿਸੇ ਸਵਾਰਥ ਦੇ ਕੰਮ ਕਰ ਰਹੇ ਸਨ। ਸਨਮੀਕ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਹਾਲੀਆ ਬਿਆਨ ਤੋਂ ਝਟਕਾ ਲੱਗਾ ਹੈ, ਜਿਸ ਵਿਚ ਇਕ ਪਰਿਵਾਰ ਦੇ ਦੋ ਤੋਂ ਚਾਰ ਮੈਂਬਰਾਂ ਨੂੰ ਪਾਰਟੀ ਦੀ ਟਿਕਟ ਦੇਣ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਸਨਮੀਕ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ।

RELATED ARTICLES
POPULAR POSTS