18.2 C
Toronto
Wednesday, August 19, 2026
spot_img
HomeਕੈਨੇਡਾFrontਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਰਾਜਦੂਤ...

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਰਾਜਦੂਤ ਨਾਲ ਕੀਤੀ ਮੁਲਾਕਾਤ

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਰਾਜਦੂਤ ਨਾਲ ਕੀਤੀ ਮੁਲਾਕਾਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਖੁੱਲ੍ਹ ਦਿਲੀ ਨਾਲ ਵੀਜ਼ੇ ਦੇਣ ਲਈ ਆਖਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਉਚ ਪੱਧਰੀ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਨਾਲ ਮੁਲਾਕਾਤ ਕੀਤੀ ਹੈ। ਇਸ ਵਫਦ ਨੇ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹ ਦਿਲੀ ਨਾਲ ਵੀਜ਼ੇ ਦੇਣ ਲਈ ਆਖਿਆ ਹੈ। ਉਨ੍ਹਾਂ ਨੇ ਹਾਈ ਕਮਿਸ਼ਨ ਨੂੰ ਇਸ ਬਾਰੇ ਇਕ ਪੱਤਰ  ਵੀ ਸੌਂਪਿਆ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫਦ ਵਿਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਵੀ ਸ਼ਾਮਲ ਸਨ। ਹਾਈ ਕਮਿਸ਼ਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪਾਕਿਸਤਾਨ ਜਾਣ ਦੇ ਇਛੁਕ ਸ਼ਰਧਾਲੂਆਂ ਦੇ 7500 ਤੋਂ ਵੱਧ ਪਾਸਪੋਰਟ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।

RELATED ARTICLES
POPULAR POSTS