22.6 C
Toronto
Wednesday, August 19, 2026
spot_img
HomeਕੈਨੇਡਾFrontਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਨਾਲ ਮੀਟਿੰਗ ਦਾ ਮਿਲਿਆ ਸੱਦਾ -ਕਿਸਾਨਾਂ ਨੇ...

ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਨਾਲ ਮੀਟਿੰਗ ਦਾ ਮਿਲਿਆ ਸੱਦਾ -ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਕਰ ਲਿਆ ਸੀ ਫੈਸਲਾ

ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਨਾਲ ਮੀਟਿੰਗ ਦਾ ਮਿਲਿਆ ਸੱਦਾ -ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਕਰ ਲਿਆ ਸੀ ਫੈਸਲਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ’ਚ ਖਨੌਰੀ ਬਾਰਡਰ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਦਾ ਸੱਦਾ ਮਿਲ ਗਿਆ ਹੈ। ਇਸਦੇ ਚੱਲਦਿਆਂ ਆਉਂਦੀ 4 ਸਤੰਬਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ। ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਰਹਿਣਗੇ, ਪਰ ਹਾਲੇ ਤੱਕ ਇਸ ਮੀਟਿੰਗ ਨੂੰ ਲੈ ਕੇ ਕੋਈ ਜਗ੍ਹਾ ਤੈਅ ਨਹੀਂ ਕੀਤੀ ਗਈ। ਕਿਸਾਨਾਂ ਨੇ ਅਰਧ-ਨਗਨ ਹੋ ਕੇ ਕਿਸਾਨੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਮੀਟਿੰਗ ਤੈਅ ਕਰਵਾਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਤੋਂ 55 ਕਿਸਾਨ ਦਿੱਲੀ ਦੇ ਲਈ ਰਵਾਨਾ ਹੋਏ ਸਨ, ਪਰ ਉਨ੍ਹਾਂ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਸੀ। ਹੁਣ ਕੇਂਦਰ ਸਰਕਾਰ ਵਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਹੈ। ਇਹ ਵੀ ਦੱਸਣਯੋਗ ਹੈ ਕਿ ਕਿਸਾਨ ਭਾਰਤ-ਅਮਰੀਕਾ ਟਰੇਡ ਡੀਲ ਦਾ ਵਿਰੋਧ ਕਰ ਰਹੇ ਹਨ।

RELATED ARTICLES
POPULAR POSTS