19.9 C
Toronto
Thursday, August 27, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਸਤੇਂਦਰ ਜੈਨ ਦੀ ਮੁੜ ਗਿ੍ਰਫਤਾਰੀ ’ਤੇ ਭਾਜਪਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਤੇਂਦਰ ਜੈਨ ਦੀ ਮੁੜ ਗਿ੍ਰਫਤਾਰੀ ’ਤੇ ਭਾਜਪਾ ਨੂੰ ਘੇਰਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਸਤੇਂਦਰ ਜੈਨ ਦੀ ਮੁੜ ਗਿ੍ਰਫਤਾਰੀ ’ਤੇ ਭਾਜਪਾ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗਿ੍ਰਫਤਾਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਸਲ ਵਿਚ ਅਜਿਹਾ ਹੀ ਕੰਮ ਕਰਦੀ ਹੈ ਅਤੇ ਭਾਜਪਾ ਪੰਜਾਬ ਵਿਚ ਆਪਣਾ ਅਧਾਰ ਬਣਾਉਣ ’ਚ ਅਸਫਲ ਰਹੀ ਹੈ। ਸੀਐਮ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਤੇਂਦਰ ਜੈਨ ਨੂੰ ਅਦਾਲਤ ਤੋਂ ਨਿਆਂ ਮਿਲੇਗਾ। ਉਹਨਾਂ ਕਿਹਾ ਕਿ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਐਂਟੀ ਡੈਮੋਕਰੇਟਿਕ ਹੈ ਅਤੇ ਉਹ ਘਟੀਆ ਹੱਥਕੰਡੇ ਅਪਣਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਇਸੇ ਤਰ੍ਹਾਂ ਕੀਤਾ ਗਿਆ ਸੀ। ਸੰਜੇ ਸਿੰਘ ਪਾਰਲੀਮੈਂਟ ਵਿਚ ਬੋਲਦੇ ਸਨ, ਇਸ ਕਰਕੇ ਉਨ੍ਹਾਂ ਨੂੰ ਵੀ ਗਿ੍ਰਫਤਾਰ ਕਰ ਲਿਆ ਸੀ ਅਤੇ ਫਿਰ ਮਨੀਸ਼ ਸਿਸੋਦੀਆ ਨੂੰ ਵੀ ਗਿ੍ਰਫਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਤੇਂਦਰ ਜੈਨ ਨੂੰ ਈਡੀ ਨੇ 30 ਮਈ 2022 ਨੂੰ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਉਹ ਕਰੀਬ ਦੋ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਅਕਤੂਬਰ 2024 ਵਿਚ ਜ਼ਮਾਨਤ ’ਤੇ ਬਾਹਰ ਆਏ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ ਹਨ।

RELATED ARTICLES
POPULAR POSTS