21.2 C
Toronto
Wednesday, August 26, 2026
spot_img
HomeਕੈਨੇਡਾFrontਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ’ : ਭਾਰਤੀ...

ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ’ : ਭਾਰਤੀ ਵਿਦੇਸ਼ ਮੰਤਰਾਲਾ

ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ’ : ਭਾਰਤੀ ਵਿਦੇਸ਼ ਮੰਤਰਾਲਾ
ਐਸਜੀਪੀਸੀ ਨੇ ਕਿਹਾ, ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖੇ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
‘ਸ੍ਰੀ ਕਰਤਾਰਪੁਰ ਸਾਹਿਬ ਲਾਂਘਾ’ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਦੀਆਂ ਉਠ ਰਹੀਆਂ ਮੰਗਾਂ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਦੇਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਬੰਦ ਹੀ ਰਹਿਣਗੀਆਂ, ਜਦੋਂ ਕਿ ਦੋਹਾਂ ਦੇਸ਼ਾਂ ਵਿਚਾਲੇ ਸ਼ਰਧਾਲੂਆਂ ਦੀ ਯਾਤਰਾ ਪੁਰਾਣੇ ਦੋ-ਪੱਖੀ ਸਮਝੌਤਿਆਂ ਅਧੀਨ ਹੀ ਚੱਲੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਟਿੱਪਣੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨੀ ਡਿਪਲੋਮੇਟ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫਦ ਨੇ ਲੰਘੇ ਕੱਲ੍ਹ ਦਿੱਲੀ ’ਚ ਪਾਕਿਸਤਾਨ ਦੇ ਚਾਰਜ ਡੀ. ਅਫੇਅਰਜ਼ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 7500 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਅਪੀਲ ਕੀਤੀ ਸੀ, ਜਦੋਂ ਕਿ ਇਹ ਕੋਟਾ ਕਰੀਬ 1800 ਵੀਜ਼ਿਆਂ ਦਾ ਹੁੰਦਾ ਹੈ।

RELATED ARTICLES
POPULAR POSTS