24.6 C
Toronto
Saturday, August 29, 2026
spot_img
HomeਕੈਨੇਡਾFrontਪੰਜਾਬ ਦੇ ਸਰਹੱਦੀ ਸਕੂਲਾਂ ’ਚ ਆਜ਼ਾਦੀ ਦਿਹਾੜਾ ਨਾ ਮਨਾਉਣ ’ਤੇ ਮਨੁੱਖੀ ਅਧਿਕਾਰ...

ਪੰਜਾਬ ਦੇ ਸਰਹੱਦੀ ਸਕੂਲਾਂ ’ਚ ਆਜ਼ਾਦੀ ਦਿਹਾੜਾ ਨਾ ਮਨਾਉਣ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖਤ

ਪੰਜਾਬ ਦੇ ਸਰਹੱਦੀ ਸਕੂਲਾਂ ’ਚ ਆਜ਼ਾਦੀ ਦਿਹਾੜਾ ਨਾ ਮਨਾਉਣ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖਤ
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ ਮੰਗ ਲਈ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਪੇਂਡੂ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿਚ ਆਜ਼ਾਦੀ ਦਿਹਾੜਾ ਸਮਾਗਮ ਆਯੋਜਿਤ ਨਾ ਕੀਤੇ ਜਾਣ ਦੇ ਇਲਜ਼ਾਮਾਂ ਤਹਿਤ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖਤ ਰੁਖ ਅਪਣਾਇਆ ਹੈ। ਕਮਿਸ਼ਨ ਦੀ ਬੈਂਚ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਤੋਂ ਵੀ ਇਸ ਸਬੰਧੀ ਜਾਣਕਾਰੀ ਮੰਗ ਲਈ ਹੈ, ਜਦੋਂਕਿ ਗ੍ਰਹਿ ਮੰਤਰਾਲੇ ਨੂੰ ਵੀ ਪੂਰੇ ਮਾਮਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਪਿ੍ਰਅੰਕ ਕਾਨੂੰਗੋ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿਚ ਆਜ਼ਾਦੀ ਦਿਹਾੜਾ ਨਹੀਂ ਮਨਾਇਆ ਜਾਂਦਾ। ਉਨ੍ਹਾਂ ਅਨੁਸਾਰ ਪਿੰਡਾਂ ਦੇ ਸਕੂਲਾਂ ਵਿਚ ਨਾ ਤਾਂ ਝੰਡਾ ਲਹਿਰਾਇਆ ਜਾਂਦਾ ਹੈ ਅਤੇ ਨਾ ਹੀ ਰਾਸ਼ਟਰੀ ਗੀਤ ਗਾਇਆ ਜਾਂਦਾ ਹੈ। ਕਾਨੂੰਗੋ ਨੇ ਕਿਹਾ ਹੈ ਕਿ ਸਰਹੱਦੀ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੇ ਆਯੋਜਨ ਤੋਂ ਵਾਂਝਾ ਰੱਖਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਇਸ ਮਾਮਲੇ ਵਿਚ ਬੇਹੱਦ ਸਖਤ ਟਿੱਪਣੀ ਕਰਦਿਆਂ ਇਸ ਨੂੰ ‘ਸਰਕਾਰੀ ਦੇਸ਼ ਧੋ੍ਰਹ’ ਕਰਾਰ ਦਿੱਤਾ ਹੈ।

RELATED ARTICLES
POPULAR POSTS