7 C
Toronto
Saturday, October 10, 2026
spot_img
HomeਕੈਨੇਡਾFrontਪੰਜਾਬ ਵਿੱਚ 5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’

ਪੰਜਾਬ ਵਿੱਚ 5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’

ਪੰਜਾਬ ਵਿੱਚ 5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’
10 ਲੱਖ ਤੋਂ ਵੱਧ ਖਿਡਾਰੀ ਇਨ੍ਹਾਂ ਖੇਡਾਂ ’ਚ ਲੈਣਗੇ ਹਿੱਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਆਉਂਦੀ 5 ਸਤੰਬਰ 2026 ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋਣਗੀਆਂ। ਇਹ ਐਲਾਨ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਇਸਦਾ ਸਮਾਪਨ ਹੋਵੇਗਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 9 ਉਮਰ ਵਰਗਾਂ ਦੇ ਅਧੀਨ 28 ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ 10 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 3 ਤੋਂ 15 ਸਤੰਬਰ ਤੱਕ ਬਲਾਕ ਪੱਧਰੀ ਅਤੇ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵੀ ਕਰਵਾਈਆਂ ਜਾਣਗੀਆਂ।

RELATED ARTICLES
POPULAR POSTS