24.5 C
Toronto
Friday, August 21, 2026
spot_img
HomeਕੈਨੇਡਾFrontਮੁੜ ਵਿਵਾਦਾਂ ’ਚ ਘਿਰੇ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ

ਮੁੜ ਵਿਵਾਦਾਂ ’ਚ ਘਿਰੇ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ

ਮੁੜ ਵਿਵਾਦਾਂ ’ਚ ਘਿਰੇ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ
ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰਕੇ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕਿ੍ਰਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜਸਥਾਨ ਵਾਲੇ ਵੀਡੀਓ ਤੋਂ ਬਾਅਦ ਇਕ ਵਾਰ ਫਿਰ ਪੰਜਾਬ ਦੇ ਸਕੂਲ ਦੇ ਪਖਾਨਿਆਂ ਦੀ ਵੀਡੀਓ ਸਾਂਝੀ ਕਰਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਹਰਭਜਨ ਸਿੰਘ ਨੇ ਆਪਣੇ ਐਕਸ ਅਕਾਊਂਟ ’ਤੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਜਲਹਣ ਦੇ ਇਕ ਸਰਕਾਰੀ ਸਕੂਲ ਦੇ ਪਖਾਨਿਆਂ ਦੀ ਮਾੜੀ ਹਾਲਤ ਬਿਆਨ ਕਰਦੀ ਵੀਡੀਓ ਸਾਂਝੀ ਕੀਤੀ ਹੈ। ਹਰਭਜਨ ਸਿੰਘ ਨੇ ਲਿਖਿਆ ਹੈ ਕਿ ‘ਸੱਚ ਨਾ ਬੋਲੋ, ਨਹੀਂ ਤਾਂ ਤੁਹਾਨੂੰ ਵੀ ਪੇਡ ਟਰੋਲ’ ਕਹਿ ਦਿੱਤਾ ਜਾਵੇਗਾ। ਹਰਭਜਨ ਸਿੰਘ ਵਲੋਂ ਸਾਂਝੀ ਕੀਤੀ ਗਈ ਵੀਡੀਓ ’ਚ ਇਕ ਐਨ.ਜੀ.ਓ. ਕਾਰਕੁੰਨ ਇਹ ਦੱਸ ਰਿਹਾ ਹੈ ਕਿ ਕੁੜੀਆਂ ਦੇ ਪਖਾਨੇ ਵਿਚ ਨਾ ਤਾਂ ਛੱਤ ਹੈ ਅਤੇ ਨਾ ਹੀ ਪਾਣੀ ਦਾ ਢੁੱਕਵਾਂ ਪ੍ਰਬੰਧ ਹੈ। ਐਨ.ਜੀ.ਓ. ਕਾਰਕੁੰਨ ਨੇ ਕਿਹਾ ਕਿ ਭਾਰੀ ਗਰਮੀ ਅਤੇ ਹੁੰਮਸ ਦੌਰਾਨ ਵਿਦਿਆਰਥਣਾਂ ਨੂੰ ਸਕੂਲ ਸਮੇਂ ਦੌਰਾਨ ਪਾਣੀ ਪੀਣ ਤੋਂ ਗੁਰੇਜ਼ ਕਰਨਾ ਪੈਂਦਾ ਹੈ, ਤਾਂ ਜੋ ਉਹਨਾਂ ਨੂੰੂ ਬਦਬੂਦਾਰ ਪਖਾਨਿਆਂ ਦੀ ਵਰਤੋਂ ਨਾ ਕਰਨੀ ਪਵੇ। ਹਾਲਾਂਕਿ ਸੋਸ਼ਲ ਮੀਡੀਆ ਹੈਂਡਲਰਾਂ ਵਲੋਂ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ 2018 ਦੀ ਬਣਾਈ ਗਈ ਹੈ। ਦੱਸਣਯੋਗ ਹੈ ਕਿ ਹਰਭਜਨ ਸਿੰਘ ਵਲੋਂ ਪਿਛਲੇ ਦਿਨੀਂ ਵੀ ਇਕ ਵੀਡੀਓ ਸਾਂਝੀ ਕੀਤੀ ਗਈ ਸੀ, ਜਿਸ ਵਿਚ ਦੋ ਵਿਅਕਤੀ ਨਸ਼ੇ ਦੀ ਹਾਲਤ ਵਿਚ ਦਿਖਾਏ ਗਏ ਸਨ। ਇਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਬਾਅਦ ਵਿਚ ਸਪੱਸ਼ਟ ਕੀਤਾ ਸੀ ਕਿ ਇਹ ਵੀਡੀਓ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਚ ਰਿਕਾਰਡ ਕੀਤੀ ਗਈ ਹੈ ਅਤੇ ਇਸਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹਰਭਜਨ ਸਿੰਘ ਨੂੰ ਪੰਜਾਬ ਕੋਟੇ ’ਚੋਂ ਰਾਜ ਸਭਾ ਮੈਂਬਰ ਬਣਾਇਆ ਸੀ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

RELATED ARTICLES
POPULAR POSTS