15.2 C
Toronto
Friday, August 21, 2026
spot_img
HomeਕੈਨੇਡਾFrontਕੌਮੀ ਇਨਸਾਫ ਮੋਰਚੇ ਵਲੋਂ ਭਲਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਕੌਮੀ ਇਨਸਾਫ ਮੋਰਚੇ ਵਲੋਂ ਭਲਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਕੌਮੀ ਇਨਸਾਫ ਮੋਰਚੇ ਵਲੋਂ ਭਲਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ
ਸਕੂਲ, ਕਾਲਜ, ਬਜ਼ਾਰ ਅਤੇ ਸੜਕੀ ਤੇ ਰੇਲ ਆਵਾਜਾਈ ਬੰਦ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕੌਮੀ ਇਨਸਾਫ ਮੋਰਚੇ ਵਲੋਂ ਭਲਕੇ 21 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੌਮੀ ਇਨਸਾਫ ਮੋਰਚੇ ਨੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਬਜ਼ਾਰਾਂ, ਸਕੂਲਾਂ-ਕਾਲਜਾਂ ਅਤੇ ਸੜਕ ਤੇ ਰੇਲ ਆਵਾਜਾਈ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਕੌਮੀ ਇਨਸਾਫ ਮੋਰਚੇ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬੰਦ ਦੇ ਸੱਦੇ ਨੂੰ ਸਹਿਯੋਗ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਰੇ ਮਾਰਗਾਂ ’ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਬੰਦ ਰੱਖਿਆ ਜਾਵੇਗਾ। ਇਸਦੇ ਚੱਲਦਿਆਂ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ), ਵਾਰਿਸ ਪੰਜਾਬ ਦੇ, ਦਲ ਖਾਲਸਾ, ਕਿਸਾਨ-ਮਜ਼ਦੂਰ ਅਤੇ ਸਮਾਜਿਕ ਸੰਗਠਨਾਂ ਦਾ ਖੁੱਲ੍ਹਾ ਸਮਰਥਨ ਮਿਲ ਰਿਹਾ ਹੈ। ਐਸਜੀਪੀਸੀ ਨੇ ਆਪਣੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਅਤੇ ਦਫਤਰਾਂ ਨੂੰ ਭਲਕੇ 21 ਅਗਸਤ ਨੂੰ ਬੰਦ ਰੱਖਣ ਦਾ ਐਲਾਨ ਵੀ ਕਰ ਦਿੱਤਾ ਹੈ।

RELATED ARTICLES
POPULAR POSTS