24.5 C
Toronto
Friday, August 21, 2026
spot_img
HomeਕੈਨੇਡਾFrontਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ...

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅਕਤੀ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਇਸ ਸਕੀਮ ਲਈ ਯੋਗ ਹਨ, ਬਸ਼ਰਤੇ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਇਸ ਤੋਂ ਇਲਾਵਾ, ਬਿਨੈਕਾਰ ਕੋਲ 2.5 ਏਕੜ ਤੋਂ ਵੱਧ ਨਹਿਰੀ ਜ਼ਮੀਨ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦਾ ਅਨਮੋਲ ਸਰਮਾਇਆ ਮੰਨਦੀ ਹੈ। ਉਨ੍ਹਾਂ ਦਾ ਮਾਣ-ਸਨਮਾਨ ਬਰਕਰਾਰ ਰੱਖਣ, ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬਜ਼ੁਰਗ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਬਜ਼ੁਰਗ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬੁਢਾਪਾ ਪੈਨਸ਼ਨ ਨਿਰਧਾਰਤ ਸਮਾਂ-ਸੀਮਾ ਅੰਦਰ ਹਰ ਹਾਲਤ ਵਿੱਚ ਜਾਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

RELATED ARTICLES
POPULAR POSTS