15.3 C
Toronto
Monday, August 24, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ’ਚ ਜੁਟੀ ਸੂਬਾ ਕਾਂਗਰਸ

ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ’ਚ ਜੁਟੀ ਸੂਬਾ ਕਾਂਗਰਸ

ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ’ਚ ਜੁਟੀ ਸੂਬਾ ਕਾਂਗਰਸ
ਭੂਪੇਸ਼ ਬਘੇਲ ਨੇ ਕਿਹਾ : ਕਮੇਟੀਆਂ ’ਚ ਨਹੀਂ ਹੋਵੇਗਾ ਬਦਲਾਅ; ਸਿਰਫ ਨਵੇਂ ਚਿਹਰੇ ਜੋੜੇ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਸੂਬਾ ਕਾਂਗਰਸ ਤਿਆਰੀਆਂ ਵਿਚ ਜੁਟ ਗਈ ਹੈ। ਪੰਜਾਬ ਕਾਂਗਰਸ ਵਿਚ ਸੂਬਾ ਪ੍ਰਧਾਨਗੀ ਨੂੰ ਲੈ ਕੇ ਸਿਆਸੀ ਕਲੇਸ਼ ਚੱਲ ਰਿਹਾ ਹੈ। ਇਸਦੇ ਚੱਲਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੂੰ ਕਈ ਸੀਨੀਅਰ ਆਗੂਆਂ ਦਾ ਸਮਰਥਨ ਹੈ ਅਤੇ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਵੀ ਪ੍ਰਧਾਨਗੀ ਅਹੁਦਾ ਆਪਣੇ ਕੋਲ ਹੀ ਰੱਖਣ ਲਈ ਜੱਦੋਜਹਿਦ ਕਰ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਹਾਈਕਮਾਨ ਨਾਲ ਮੀਟਿੰਗਾਂ ਵੀ ਹੋਈਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪਾਰਟੀ ਹਾਈਕਮਾਨ ਵਲੋਂ ਚੋਣਾਂ ਨੂੰ ਲੈ ਕੇ ਜਿਹੜੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਵਿਚ ਕੋਈ ਵੀ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਇਨ੍ਹਾਂ ਕਮੇਟੀਆਂ ਵਿਚ ਸਿਰਫ ਨਵੇਂ ਚਿਹਰੇ ਜੋੜੇ ਜਾਣਗੇ। ਜ਼ਿਕਰਯੋਗ ਹੈ ਕਿ ਕਾਂਗਰਸੀ ਲੀਡਰਸ਼ਿਪ ਵੱਲੋਂ ਵੜਿੰਗ ਨੂੰ ਹੀ ਪ੍ਰਧਾਨ ਬਣਾਈ ਰੱਖਣ ਦੀ ਗੱਲ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਮਤਭੇਦ ਹੋਰ ਖੁੱਲ੍ਹ ਕੇ ਸਾਹਮਣੇ ਆਏ ਹਨ। ਭੂਪੇਸ਼ ਬਘੇਲ ਪਹਿਲਾਂ ਵੀ ਕਈ ਵਾਰ ਮੰਚ ਤੋਂ ਕਹਿ ਚੁੱਕੇ ਹਨ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਹੀ ਰਹਿਣਗੇ।

RELATED ARTICLES
POPULAR POSTS