16.5 C
Toronto
Saturday, August 29, 2026
spot_img
HomeਕੈਨੇਡਾFrontਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਕੌਮੀ ਇਨਸਾਫ ਮੋਰਚੇ ਵਲੋਂ ਦਿੱਤਾ ਗਿਆ ਸੀ ਪੰਜਾਬ ਬੰਦ ਦਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕੌਮੀ ਇਨਸਾਫ ਮੋਰਚੇ ਵਲੋਂ ਅੱਜ 21 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਪੂਰੇ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਕੌਮੀ ਇਨਸਾਫ ਮੋਰਚੇ ਨੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ।  ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਬਜ਼ਾਰਾਂ, ਸਕੂਲਾਂ-ਕਾਲਜਾਂ ਅਤੇ ਸੜਕ ਤੇ ਰੇਲ ਆਵਾਜਾਈ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਸੀ। ਇਸਦੇ ਚੱਲਦਿਆਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ ਅਤੇ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਲੰਘਣ ਦਿੱਤਾ ਗਿਆ। ਇਸਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਅਤੇ ਦਫਤਰ ਬੰਦ ਰੱਖੇ। ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ, ਵਾਰਿਸ ਪੰਜਾਬ ਦੇ ਅਤੇ ਕਿਸਾਨ ਯੂਨੀਅਨਾਂ ਵਲੋਂ ਵੀ ਪੂਰਾ ਸਮਰਥਨ ਦਿੱਤਾ ਗਿਆ ਸੀ।

RELATED ARTICLES
POPULAR POSTS