ਕਿਹਾ : 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਭਾਰਤ ਨਾਲ ਮਿਲ ਕੇ ਕੈਨੇਡਾ ਕਰੇਗਾ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸਪੱਸ਼ਟ ਆਖਿਆ ਕਿ ਕੈਨੇਡਾ ਵਿਚ ਕੋਈ ਖਾਲਿਸਤਾਨੀ ਮੂਵਮੈਂਟ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਖਾਲਿਸਤਾਨੀ ਸਮਰਥਕ ਕਰਾਰ ਦੇਣ ਵਾਲੀ ਟਿੱਪਣੀ ‘ਤੇ ਕੋਈ ਵੀ ਪ੍ਰਤੀਕਰਮ ਦੇਣ ਦੀ ਥਾਂ ਹਰਜੀਤ ਸਿੰਘ ਸੱਜਣ ਨੇ ਇੰਨਾ ਹੀ ਆਖਿਆ ਕਿ ਉਹ ਇਸ ਟਿੱਪਣੀ ਤੋਂ ਨਿਰਾਸ਼ ਜ਼ਰੂਰ ਹਨ ਪਰ ਉਹ ਇਸ ਦੀ ਪ੍ਰਵਾਹ ਨਹੀਂ ਕਰਦੇ। ਮੀਡੀਆ ਨਾਲ ਗੱਲ ਕਰਦਿਆਂ ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਮੈਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਆਇਆ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਅਸੀਂ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵੀ ਭਾਰਤ ਨਾਲ ਮਿਲ ਕੇ ਕੰਮ ਕਰਾਂਗੇ। ਇਕ ਸਵਾਲ ਦੇ ਜਵਾਬ ਵਿਚ ਹਰਜੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਕੈਨੇਡਾ ਵਿਚ ਕੋਈ ਖਾਲਿਸਤਾਨੀ ਮੂਵਮੈਂਟ ਨਹੀਂ ਹੈ। ਫਿਰ ਵੀ ਜੇ ਕਦੇ ਵੀ ਇਸ ਸਬੰਧ ਵਿਚ ਕੋਈ ਖੁਫੀਆ ਸੂਚਨਾ ਮਿਲਦੀ ਹੈ ਤਾਂ ਸਾਡੀਆਂ ਸੁਰੱਖਿਆ ਏਜੰਸੀਆਂ ਇਸ ਸਬੰਧ ਵਿਚ ਤੁਰੰਤ ਕਾਰਵਾਈ ਕਰਨ ਦੇ ਸਮਰੱਥ ਹਨ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …