ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦਾ ਦਿੱਤਾ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੇ ਹੁਕਮ ਦਿੱਤੇ ਹਨ। ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਆਖਿਆ ਹੈ ਕਿ ਉਹ ਤਿੰਨ ਮਹੀਨਿਆਂ ਵਿੱਚ ਇਸ ਮੁਹਿੰਮ ਨਾਲ ਜੁੜੀਆਂ ਜ਼ਰੂਰਤਾਂ ਪੂਰੀਆਂ ਕਰਨ ਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ।
ਦੇਸ਼ ਵਿੱਚ ਆਵਾਰਾ ਕੁੱਤਿਆਂ ਵੱਲੋਂ ਵੱਢਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਵ ਉੱਚ ਅਦਾਲਤ ਨੇ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਆਖਿਆ ਸੀ ਕਿ ਇਨਸਾਨੀ ਜਾਨ ਦੀ ਕੀਮਤ ਕੁੱਤੇ ਦੀ ਜਾਨ ਤੋਂ ਜ਼ਿਆਦਾ ਹੈ। ਉਦੋਂ ਅਦਾਲਤ ਨੇ ਗੰਭੀਰ ਬਿਮਾਰ ਕੁੱਤਿਆਂ ਨੂੰ ਮਾਰਨ ਦੀ ਆਗਿਆ ਵੀ ਦਿੱਤੀ ਸੀ ਪਰ ਅੱਜ ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਹੁਕਮ ਦਿੰਦੇ ਹੋਏ ਸੁਪਰੀਮ ਕੋਰਟ ਨੇ ਆਖਿਆ ਕਿ ਅਜਿਹਾ ਕਰਦੇ ਸਮੇਂ ਪਸ਼ੂਆਂ ਨਾਲ ਕਰੂਰਤਾ ਨਾ ਵਰਤੀ ਜਾਵੇ ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …