6.6 C
Toronto
Monday, October 19, 2026
spot_img
HomeਕੈਨੇਡਾFrontਰੱਖੜੀ ਦੇ ਤਿਉਹਾਰ ’ਤੇ ਮਹਿਲਾਵਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ - ‘ਮਾਵਾਂ-ਧੀਆਂ...

ਰੱਖੜੀ ਦੇ ਤਿਉਹਾਰ ’ਤੇ ਮਹਿਲਾਵਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ – ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਅਗਸਤ ਨੂੰ ਮਿਲੇਗੀ

ਰੱਖੜੀ ਦੇ ਤਿਉਹਾਰ ’ਤੇ ਮਹਿਲਾਵਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ – ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਅਗਸਤ ਨੂੰ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਸਨਮਾਨ ਰਾਸ਼ੀ ਦੀ ਤੀਜੀ ਕਿਸ਼ਤ ਇਸ ਵਾਰ 1 ਤਰੀਕ ਦੀ ਬਜਾਏ ਆਉਂਦੀ 28 ਅਗਸਤ ਨੂੰ ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਪਹੁੰਚ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਕਿਸ਼ਤ ਸਮੇਂ ਤੋਂ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ। ਇਸ ਯੋਜਨਾ ਦੀ ਪਹਿਲੀ ਕਿਸ਼ਤ 1 ਜੁਲਾਈ ਅਤੇ ਦੂਜੀ ਕਿਸ਼ਤ 1 ਅਗਸਤ ਨੂੰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 3 ਮਹੀਨਿਆਂ ਦੇ ਇਕੱਠੇ 4500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ 3000 ਹਜ਼ਾਰ ਜਾ ਚੁੱਕੇ ਹਨ। ਇਸ ਯੋਜਨਾ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।

RELATED ARTICLES
POPULAR POSTS