20.8 C
Toronto
Thursday, August 27, 2026
spot_img
HomeਕੈਨੇਡਾFrontਪੰਜਾਬ ਭਰ ’ਚ ਭਲਕੇ ਬੰਦ ਰਹਿਣਗੇ ਸਰਕਾਰੀ ਦਫਤਰ

ਪੰਜਾਬ ਭਰ ’ਚ ਭਲਕੇ ਬੰਦ ਰਹਿਣਗੇ ਸਰਕਾਰੀ ਦਫਤਰ

ਪੰਜਾਬ ਭਰ ’ਚ ਭਲਕੇ ਬੰਦ ਰਹਿਣਗੇ ਸਰਕਾਰੀ ਦਫਤਰ
ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੁਲਾਜ਼ਮ ਕਰ ਰਹੇ ਹਨ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
‘ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਭਲਕੇ 27 ਅਗਸਤ ਦਿਨ ਵੀਰਵਾਰ ਨੂੰ ਸੂਬੇ ਵਿਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲਏ ਜਾਣ ਕਾਰਨ ਸਾਰੇ ਸਰਕਾਰੀ ਵਿਭਾਗਾਂ ਵਿਚ ਰੋਜ਼ਾਨਾ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਜ਼ਿਕਰਯੋਗ ਹੈ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਸਰਕਾਰੀ ਲਾਭ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਇਸ ਹੜਤਾਲ ਦੌਰਾਨ ਡਿਪਟੀ ਕਮਿਸ਼ਨਰ ਦਫਤਰ, ਤਹਿਸੀਲ ਦਫਤਰ, ਐਸ.ਡੀ.ਐਮ. ਦਫਤਰ, ਸੇਵਾ ਕੇਂਦਰ, ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਨਬੱਸ ਤੇ ਪੰਜਾਬ ਰੋਡਵੇਜ਼ ਸਣੇ ਸਾਰੇ ਪ੍ਰਮੁੱਖ ਵਿਭਾਗਾਂ ਦਾ ਕਲੈਰੀਕਲ ਸਟਾਫ ਛੁੱਟੀ ’ਤੇ ਰਹੇਗਾ। ਮੁਲਾਜ਼ਮਾਂ ਨੇ ਆਪਣੇ ਪੱਧਰ ’ਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਖੱਜਲ-ਖੁਆਰੀ ਤੋਂ ਬਚਣ ਲਈ ਭਲਕੇ ਵੀਰਵਾਰ ਨੂੰ ਸਰਕਾਰੀ ਦਫਤਰਾਂ ਵਿਚ ਨਾ ਆਉਣ, ਕਿਉਂਕਿ ਭਲਕੇ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ।
ਇਸੇ ਦੌਰਾਨ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਜਿਹੜੀ ਮੀਟਿੰਗ ਭਲਕੇ 27 ਅਗਸਤ ਨੂੰ ਚੰਡੀਗੜ੍ਹ ਵਿਚ ਹੋਣੀ ਸੀ, ਹੁਣ ਉਸਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਭਲਕੇ ਜਲੰਧਰ ਵਿਚ ਪੀ.ਏ.ਪੀ. ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗੀ।

RELATED ARTICLES
POPULAR POSTS