19.5 C
Toronto
Saturday, August 29, 2026
spot_img
HomeਕੈਨੇਡਾFrontਜਸਬੀਰ ਸਿੰਘ ਗੜ੍ਹੀ ਨੂੰ ਆਮ ਆਦਮੀ ਪਾਰਟੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ...

ਜਸਬੀਰ ਸਿੰਘ ਗੜ੍ਹੀ ਨੂੰ ਆਮ ਆਦਮੀ ਪਾਰਟੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਦਿੱਤੀ ਕਮਾਨ

ਜਸਬੀਰ ਸਿੰਘ ਗੜ੍ਹੀ ਨੂੰ ਆਮ ਆਦਮੀ ਪਾਰਟੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਦਿੱਤੀ ਕਮਾਨ
ਬਹੁਜਨ ਸਮਾਜ ਪਾਰਟੀ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸਨ ਗੜ੍ਹੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਅਨੁੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਹੁਣ ਪਾਰਟੀ ਸੰਗਠਨ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਗੜ੍ਹੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਇਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ 2025 ਨੂੰ ਗੜ੍ਹੀ ਨੇ ਬਹੁਜਨ ਸਮਾਜ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ। ਅਨੁੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹਿੰਦੇ ਹੋਏ ਗੜ੍ਹੀ ਲਗਾਤਾਰ ਸੁਰਖੀਆਂ ਵਿਚ ਰਹੇ ਹਨ। ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲਿਆਂ ਵਿਚ ਹੁਣ ਤੱਕ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਵੀ ਕੀਤਾ ਸੀ।

RELATED ARTICLES
POPULAR POSTS