20.1 C
Toronto
Friday, September 11, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂ ਸੀ.ਆਰ ਪਾਟਿਲ ਨਾਲ ਕੀਤੀ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂ ਸੀ.ਆਰ ਪਾਟਿਲ ਨਾਲ ਕੀਤੀ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂ ਸੀ.ਆਰ ਪਾਟਿਲ ਨਾਲ ਕੀਤੀ ਮੁਲਾਕਾਤ
ਪੰਜਾਬ ’ਚ ਚੋਣ ਗਠਜੋੜ ਨੂੰ ਲੈ ਕੇ ਹੋਈ ਚਰਚਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਵਧ ਗਈ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਤੱਕ ਸਾਰੇ ਆਗੂ ਐਕਸ਼ਨ ਮੋਡ ਵਿਚ ਹਨ ਅਤੇ ਲਗਾਤਾਰ ਬੈਠਕਾਂ ਕਰ ਰਹੇ ਹਨ। ਇਸਦੇ ਚੱਲਦਿਆਂ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਦੋਵਾਂ ਆਗੂਆਂ ਨੇ ਪੰਜਾਬ ’ਚ ਚੋਣ ਗਠਜੋੜ ਨੂੰ ਲੈ ਕੇ ਰੋਡਮੈਪ ’ਤੇ ਚਰਚਾ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਾਲੇ ਚੋਣ ਗਠਜੋੜ ਫਾਈਨਲ ਹੋ ਚੁੱਕਾ ਹੈ ਅਤੇ ਇਸਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਸੰਗਠਨ ਮਹਾਂਮੰਤਰੀ ਬੀ.ਐਲ. ਸੰਤੋਸ਼ ਨੇ ਵੀ ਪੰਜਾਬ ਦੌਰੇ ਦੀ ਰਿਪੋਰਟ ਪ੍ਰਧਾਨ ਨਿਤਿਨ ਨਬੀਨ ਨੂੰ ਸੌਂਪ ਦਿੱਤੀ ਹੈ ਅਤੇ ਇਸ ਨੂੰ ਲੈ ਕੇ ਲੰਬੀ ਚਰਚਾ ਹੋਈ ਹੈ। ਧਿਆਨ ਰਹੇ ਕਿ ਪਹਿਲਾਂ ਵੀ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੋਵੇਂ ਪਾਰਟੀਆਂ ਪੰਜਾਬ ਵਿਚ ਮਿਲ ਕੇ ਚੋਣਾਂ ਲੜਦੀਆਂ ਆ ਰਹੀਆਂ ਸਨ,  ਪਰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।

RELATED ARTICLES
POPULAR POSTS