14.1 C
Toronto
Wednesday, October 14, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਰੱਖੜੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ
ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਦੇ ਵੀ ਬੰਨ੍ਹੀਆਂ ਗਈਆਂ ਰੱਖੜੀਆਂ
ਅੰਮਿ੍ਰਤਸਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਭਾਰਤ ਵਾਸੀਆਂ ਨੂੰ ਅੱਜ ਰੱਖੜੀ ਦੇ ਤਿਉਹਾਰ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ੀ ਅਤੇ ਸਫਲਤਾ ਲਿਆਵੇ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਵਧਾਈਆਂ ਦਿੱਤੀਆਂ ਹਨ। ਇਸਦੇ ਚੱਲਦਿਆਂ ਸਰਹੱਦੀ ਲੋਕ ਸੇਵਾ ਸਮਿਤੀ (ਪੰਜਾਬ) ਵਲੋਂ ਰੱਖੜੀ ਦਾ ਪਵਿੱਤਰ ਤਿਉਹਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਦੇਸ਼ ਦੀ ਰੱਖਿਆ ਲਈ ਤੈਨਾਤ ਬੀ.ਐਸ.ਐਫ. ਦੇ ਬਹਾਦਰ ਜਵਾਨਾਂ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੂਰਾ ਮਾਹੌਲ ਭਾਵਨਾਤਮਕ ਸਾਂਝ ਨਾਲ ਭਰਪੂਰ ਰਿਹਾ। ਭੈਣਾਂ ਨੇ ਬੀ.ਐਸ.ਐਫ. ਜਵਾਨਾਂ ਦੇ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਸੇਵਾ ਕਰਦਿਆਂ ਹਮੇਸ਼ਾ ਸੁਰੱਖਿਅਤ ਰਹਿਣ ਦੀ ਕਾਮਨਾ ਕੀਤੀ। ਸਰਹੱਦੀ ਲੋਕ ਸੇਵਾ ਸਮਿਤੀ ਦੇ ਆਗੂਆਂ ਨੇ ਕਿਹਾ ਕਿ ਸਰਹੱਦਾਂ ’ਤੇ ਦਿਨ-ਰਾਤ ਮੁਸ਼ਕਲ ਹਾਲਤਾਂ ਵਿਚ ਵੀ ਦੇਸ਼ ਦੀ ਰੱਖਿਆ ਕਰਨ ਵਾਲੇ ਬੀ.ਐਸ.ਐਫ. ਦੇ ਜਵਾਨ ਵੀ ਸਾਡੇ ਆਪਣੇ ਪਰਿਵਾਰ ਦਾ ਹਿੱਸਾ ਹਨ।

RELATED ARTICLES
POPULAR POSTS