23.9 C
Toronto
Tuesday, September 1, 2026
spot_img
HomeਕੈਨੇਡਾFrontਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ
22 ਨਵੰਬਰ ਨੂੰ ਜਥਾ ਪਾਕਿਸਤਾਨ ਜਾਵੇਗਾ ਅਤੇ 1 ਦਸੰਬਰ ਨੂੰ ਵਾਪਸ ਪਰਤੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਇਹ ਜਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਅਤੇ 1 ਦਸੰਬਰ ਨੂੰ ਵਾਪਸ ਪਰਤੇਗਾ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ 1 ਜੁਲਾਈ 2026 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਬਾਰੇ ਪੱਤਰ ਲਿਖਿਆ ਸੀ ਤੇ ਗ੍ਰਹਿ ਮੰਤਰੀ ਨੇ 3 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 10 ਰੋਜ਼ਾ ਯਾਤਰਾ ਦੌਰਾਨ ਇਹ ਜੱਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤੇਗਾ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪੋ-ਆਪਣੇ ਪਾਸਪੋਰਟ ਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਗ੍ਰਹਿ ਮੰਤਰਾਲੇ ਤੋਂ ਸਮਾਂ ਰਹਿੰਦਿਆਂ ਪ੍ਰਵਾਨਗੀ ਹਾਸਲ ਕੀਤੀ ਜਾ ਸਕੇ।

RELATED ARTICLES
POPULAR POSTS