ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਹੁਣ ਪਾਰਟੀ ਸੰਗਠਨ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਗੜ੍ਹੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਇਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ 2025 ਨੂੰ ਗੜ੍ਹੀ ਨੇ ਬਹੁਜਨ ਸਮਾਜ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।
– ਪਰਵਾਸੀ ਨਿਊਜ਼

