24.6 C
Toronto
Saturday, August 29, 2026
spot_img
Homeਹਫ਼ਤਾਵਾਰੀ ਫੇਰੀਅਮਰੀਕਾ 'ਚ ਵੀਜ਼ਾ ਸਖਤੀ ਕਾਰਨ ਉਥੇ ਰਹਿ ਰਹੇ ਪੰਜਾਬੀਆਂ 'ਚ ਬੇਚੈਨੀ ਵਧੀ

ਅਮਰੀਕਾ ‘ਚ ਵੀਜ਼ਾ ਸਖਤੀ ਕਾਰਨ ਉਥੇ ਰਹਿ ਰਹੇ ਪੰਜਾਬੀਆਂ ‘ਚ ਬੇਚੈਨੀ ਵਧੀ

ਅਮਰੀਕਾ ‘ਚ ਵੀਜ਼ਾ ਸਖਤੀ ਕਾਰਨ ਉਥੇ ਰਹਿ ਰਹੇ ਪੰਜਾਬੀਆਂ ‘ਚ ਬੇਚੈਨੀ ਵਧੀਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ 2 ਲੱਖ ਦੇ ਕਰੀਬ ਬਿਜ਼ਨਸ ਅਤੇ ਟੂਰਿਸਟ ਵੀਜ਼ੇ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਮਰੀਕਾ ਦੇ ਇਸ ਫੈਸਲੇ ਨਾਲ ਭਾਰਤੀਆਂ, ਖਾਸ ਕਰਕੇ ਉਨ੍ਹਾਂ ਪੰਜਾਬੀਆਂ ਵਿਚ ਕਾਫੀ ਚਿੰਤਾ ਪੈਦਾ ਹੋ ਗਈ ਹੈ, ਜਿਨ੍ਹਾਂ ਦੇ ਉਥੇ ਮਜ਼ਬੂਤ ਪਰਿਵਾਰਕ ਅਤੇ ਕਾਰੋਬਾਰੀ ਸਬੰਧ ਹਨ। ਇਹ ਕਦਮ ਖਾਸ ਤੌਰ ‘ਤੇ ਉਨ੍ਹਾਂ ਬੀ1 ਅਤੇ ਬੀ2 ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜਿਨ੍ਹਾਂ ਨੇ ਅਮਰੀਕਾ ਵਿਚ ਸਿਆਸੀ ਸ਼ਰਣ ਲਈ ਅਪਲਾਈ ਕੀਤਾ ਹੈ ਜਾਂ ਸ਼ਰਣ ਦੀ ਮੰਗ ਕਰ ਰਹੇ ਹਨ। ਪੰਜਾਬੀ ਪਰਿਵਾਰ ਇਸ ਕਦਮ ਨੂੰ ਡੋਨਾਲਡ ਟਰੰਪ ਪ੍ਰਸ਼ਾਸਨ ਹੱਥੋਂ ਇਮੀਗਰੇਸ਼ਨ ਵੀਜ਼ਾ ਅਪੌਇੰਟਮੈਂਟਾਂ ਦੀ ਪ੍ਰਕਿਰਿਆ ਨੂੰ ਵੀ ਹੌਲੀ ਦੱਸ ਰਹੇ ਹਨ ਅਤੇ ਬਿਨੇਕਾਰਾਂ ਨੂੰ ਉਨ੍ਹਾਂ ਦੇ ਪਿਛੋਕੜ ਅਤੇ ਹਾਲਾਤਾਂ ਬਾਰੇ ਵਧੇਰੇ ਜਾਂਚ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸਦੇ ਚੱਲਦਿਆਂ ‘ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ’ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਅਮਰੀਕੀ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਦੀ ਨਿਰਪੱਖ ਅਤੇ ਵਿਅਕਤੀਗਤ ਤੌਰ ‘ਤੇ ਸਮੀਖਿਆ ਕੀਤੀ ਜਾਵੇ। ਜਲੰਧਰ ‘ਚ ਸਥਿਤ ਇਕ ਇਮੀਗਰੇਸ਼ਨ ਫਰਮ ਦੇ ਮਾਲਕ ਦਾ ਕਹਿਣਾ ਸੀ ਕਿ ਅਜਿਹੀਆਂ ਰਿਪੋਰਟਾਂ ਕਾਰਨ ਪੰਜਾਬੀ ਭਾਈਚਾਰੇ ਵਿਚ ਬੇਲੋੜੀ ਘਬਰਾਹਟ ਪੈਦਾ ਹੁੰਦੀ ਹੈ, ਜਿਸ ਤੋਂ ਬਚਣਾ ਚਾਹੀਦਾ ਹੈ।

RELATED ARTICLES
POPULAR POSTS