ਨੇਪਾਲ ਵਿੱਚ ਬੁੱਧਵਾਰ ਨੂੰ ਆਏ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 359 ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਬਚਾਅ ਟੀਮਾਂ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਤਿੱਬਤ ਤੋਂ ਅਚਾਨਕ ਆਏ ਭਿਆਨਕ ਹੜ੍ਹਾਂ ਨੇ ਬੁੱਧਵਾਰ ਨੂੰ ਮੱਧ ਨੇਪਾਲ ਦੇ ਕਈ ਕਸਬਿਆਂ ਅਤੇ ਪਿੰਡਾਂ ਵਿੱਚ ਭਾਰੀ ਤਬਾਹੀ ਮਚਾਈ। ਹੜ੍ਹ ਦੇ ਤੇਜ਼ ਵਹਾਅ ਵਿੱਚ ਮਹੱਤਵਪੂਰਨ ਪੁਲ ਰੁੜ੍ਹ ਗਏ ਅਤੇ ਲਗਪਗ ਇੱਕ ਦਰਜਨ ਪਣ-ਬਿਜਲੀ ਪ੍ਰਾਜੈਕਟ ਠੱਪ ਹੋ ਗਏ। ਹੜ੍ਹਾਂ ਦਾ ਪਾਣੀ ਕਈ ਜ਼ਿਲ੍ਹਿਆਂ ਵਿੱਚ ਫੈਲ ਗਿਆ।
ਨੇਪਾਲ-ਤਿੱਬਤ ਸਰਹੱਦ ਦੇ ਨੇੜੇ ਆਏ ਹੜ੍ਹ ਕਾਰਨ ਲਾਪਤਾ ਹੋਏ ਹਜ਼ਾਰਾਂ ਵਿਅਕਤੀਆਂ ਵਿਚ 300 ਦੇ ਕਰੀਬ ਭਾਰਤੀ ਵੀ ਸ਼ਾਮਲ ਹਨ। ਇਹ ਜਾਣਕਾਰੀ ਨੇਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ ਨੇ ਦਿੱਤੀ ਹੈ। ਇਸ ਹੜ੍ਹ ਨੇ ਨੇਪਾਲ ਦੇ ਤਿੰਨ ਜ਼ਿਲ੍ਹਿਆਂ ਵਿਚ ਭਾਰੀ ਤਬਾਹੀ ਮਚਾਈ ਹੈ। ਨੇਪਾਲ ਦੇ ਵਿਦੇਸ਼ ਮੰਤਰੀ ਨੇ ਦੱਸਿਆ ਕਿ ਰਸੂਵਾ ਖੇਤਰ ਵਿਚ ਇਸ ਦੁਖਾਂਤ ਕਾਰਨ 160 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਹਜ਼ਾਰਾਂ ਵਿਅਕਤੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਪਰਿਵਾਰਾਂ ਦੇ ਘਰ ਉਜੜ ਗਏ ਹਨ। ਮੰਤਰੀ ਨੇ ਦੱਸਿਆ ਕਿ ਅਸੀਂ ਇਸ ਤਬਾਹੀ ਦੇ ਅਸਲ ਨੁਕਸਾਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਨੇਪਾਲ ਵਿਚ ਆਏ ਭਿਆਨਕ ਹੜ੍ਹ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਥੇ ਫਸੇ ਭਾਰਤੀ ਸੈਲਾਨੀਆਂ ਦੀ ਸੁਰੱਖਿਅਤ ਵਾਪਸੀ ਲਈ ਸਾਰੇ ਜ਼ਰੂਰੀ ਕਦਮ ਤੁਰੰਤ ਚੁੱਕੇ ਜਾਣ।
– ਪਰਵਾਸੀ ਨਿਊਜ਼
ਨੇਪਾਲ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 359 ਹੋਈ
RELATED ARTICLES

