18.9 C
Toronto
Monday, August 31, 2026
spot_img
HomeਕੈਨੇਡਾFrontਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਅਗਸਤ: ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਅਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਸਭਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ, ਸਨੇਹੀਆਂ ਅਤੇ ਸਾਹਿਤਕ ਸਾਥੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਸ. ਮਹਿੰਦਰ ਸਿੰਘ ਦੁਸਾਂਝ ਦਾ ਵਿਛੋੜਾ ਪੰਜਾਬੀ ਸਾਹਿਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਇੱਕ ਵੱਡਾ ਘਾਟਾ ਹੈ। ਉਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਵੀ ਰਹੇ ਅਤੇ ਸਾਹਿਤਕ ਸਰਗਰਮੀਆਂ ਨੂੰ ਪਿੰਡਾਂ ਤੱਕ ਲਿਜਾਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।

ਸ. ਦੁਸਾਂਝ ਨੇ ‘ਦਿਸ਼ਾ’, ‘ਕਿਰਤ ਨਾਲ ਜੁੜੇ ਰਿਸ਼ਤੇ’, ‘ਰੌਸ਼ਨੀ ਦੀ ਭਾਲ’ ਅਤੇ ‘ਯਾਦਾਂ ਪਾਕਿਸਤਾਨ ਦੀਆਂ’ ਵਰਗੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ ਨੂੰ ਆਪਣੀ ਸਿਰਜਣਾਤਮਕ ਦੇਣ ਦਿੱਤੀ। ਉਨ੍ਹਾਂ ਨੇ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕਰਕੇ ਪੇਂਡੂ ਸਾਹਿਤਕ ਲਾਇਬ੍ਰੇਰੀਆਂ, ਸਾਹਿਤ ਸਭਾਵਾਂ ਅਤੇ ਪਾਠਕ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ।

ਕੇਂਦਰੀ ਸਭਾ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਅਤੇ ਸਮਾਜ ਸੇਵਾ ਨਾਲ ਜੁੜਿਆ ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣਿਆ ਰਹੇਗਾ। ਕੇਂਦਰੀ ਪੰਜਾਬੀ ਲੇਖਕ ਸਭਾ ਸ. ਮਹਿੰਦਰ ਸਿੰਘ ਦੁਸਾਂਝ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦੀ ਹੈ।

ਜਾਰੀ ਕਰਤਾ:
ਸੁਸ਼ੀਲ ਦੁਸਾਂਝ
ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.)
ਸੰਪਰਕ: 98887-99870

RELATED ARTICLES
POPULAR POSTS