4.7 C
Toronto
Saturday, October 17, 2026
spot_img
HomeਕੈਨੇਡਾFrontਕੌਮੀ ਕਮਿਸ਼ਨ ਵਲੋਂ ਰਾਜਾ ਵੜਿੰਗ ਦੀ ਗਿ੍ਰਫਤਾਰੀ ਦੇ ਹੁਕਮ

ਕੌਮੀ ਕਮਿਸ਼ਨ ਵਲੋਂ ਰਾਜਾ ਵੜਿੰਗ ਦੀ ਗਿ੍ਰਫਤਾਰੀ ਦੇ ਹੁਕਮ

ਕੌਮੀ ਕਮਿਸ਼ਨ ਵਲੋਂ ਰਾਜਾ ਵੜਿੰਗ ਦੀ ਗਿ੍ਰਫਤਾਰੀ ਦੇ ਹੁਕਮ

ਮਰਹੂਮ ਬੂਟਾ ਸਿੰਘ ਖਿਲਾਫ ਟਿੱਪਣੀਆਂ ਵੜਿੰਗ ’ਤੇ ਪੈ ਸਕਦੀਆਂ ਨੇ ਭਾਰੂ
ਚੰਡੀਗੜ੍ਹ/ਬਿਊਰੋ ਨਿਊਜ਼
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ-ਅੰਦਰ ਗਿ੍ਰਫਤਾਰ ਕਰਨ ਦੇ ਹੁਕਮ ਸੁਣਾਏ ਹਨ। ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਇਹ ਮਾਮਲਾ ਤਰਨਤਾਰਨ ਵਿਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ  ਮੰਦੀ ਸ਼ਬਦਾਵਲੀ ਵਰਤਣ ਦਾ ਹੈ। ਰਾਜਾ ਵੜਿੰਗ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖਿਲਾਫ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਵੜਿੰਗ, ਜੋ ਪਹਿਲਾਂ ਹੀ ਕਾਂਗਰਸ ਪਾਰਟੀ ਦੀ ਅੰਦਰੂਨੀ ਜੰਗ ਵਿਚ ਉਲਝੇ ਹੋਏ ਹਨ, ਉਨ੍ਹਾਂ ਲਈ ਕੌਮੀ ਕਮਿਸ਼ਨ  ਦਾ ਫੈਸਲਾ ਨਵੀਂ ਚੁਣੌਤੀ ਬਣੇਗਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲਿਸ ਤਰਫੋਂ ਡੀਐਸਪੀ ਹਰਪ੍ਰੀਤ ਸਿੰਘ ਅਤੇ ਡੀਐਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ। ਇਸ ਮੌਕੇ ਪਟੀਸ਼ਨਰ ਸਰਬਜੋਤ ਸਿੰਘ, ਜੋ ਕਿ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਹਨ, ਉਹ ਵੀ ਹਾਜ਼ਰ ਸਨ।

RELATED ARTICLES
POPULAR POSTS