
ਅਕਾਲੀ ਦਲ ਤੋਂ 3 ਜ਼ਿਆਦਾ ਸੀਟਾਂ ’ਤੇ ਚੋਣ ਲੜੇਗੀ ਭਾਜਪਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਚੋਣ ਗਠਜੋੜ ਤਕਰੀਬਨ ਫਾਈਨਲ ਹੋ ਗਿਆ ਹੈ। ਇਸ ਵਿਚ ਸੀਟ ਸ਼ੇਅਰਿੰਗ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦਾ ਚਿਹਰਾ ਵੀ ਫਾਈਨਲ ਕਰ ਲਿਆ ਗਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਵੀ ਤੈਅ ਹੋ ਗਿਆ ਹੈ ਕਿ 2027 ਦੀਆਂ ਚੋਣਾਂ ’ਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਵਿਚ ਹੋਵੇਗੀ ਅਤੇ ਉਹ ਅਕਾਲੀ ਦਲ ਤੋਂ ਜ਼ਿਆਦਾ ਸੀਟਾਂ ’ਤੇ ਚੋਣ ਲੜੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੀਟ ਸ਼ੇਅਰਿੰਗ ਦੇ ਫਾਰਮੂਲੇ ਦਾ ਬੇਸ 2024 ਦੀਆਂ ਲੋਕ ਸਭਾ ਚੋਣਾਂ ਦਾ ਰਿਜ਼ਲਟ ਰੱਖਿਆ ਗਿਆ ਹੈ। ਸੀਐਮ ਅਹੁਦੇ ਨੂੰ ਲੈ ਕੇ ਵੀ ਗੱਲ ਫਾਈਨਲ ਹੋ ਚੁੱਕੀ ਹੈ ਅਤੇ ਚੋਣਾਂ ਦੇ ਰਿਜ਼ਲਟ ਤੋਂ ਪਹਿਲਾਂ ਕਿਸੇ ਨੂੰ ਵੀ ਸੀ.ਐਮ. ਚਿਹਰਾ ਨਹੀਂ ਬਣਾਇਆ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਪਹਿਲਾਂ ਵੀ ਲੰਬਾ ਸਮਾਂ ਚੋਣ ਗਠਜੋੜ ਰਿਹਾ ਹੈ ਅਤੇ ਇਹ ਦੋਵੇਂ ਪਾਰਟੀਆਂ ਗਠਜੋੜ ਤਹਿਤ ਹੀ ਪੰਜਾਬ ਵਿਚ ਚੋਣਾਂ ਲੜਦੀਆਂ ਆ ਰਹੀਆਂ ਸਨ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਚੋਣ ਨਾਤਾ ਤੋੜ ਲਿਆ ਸੀ।
ਸਤੀਸ਼ ਪੂਨੀਆ ਨੇ ਅਕਾਲੀ-ਭਾਜਪਾ ਗਠਜੋੜ ਦੀਆਂ ਖਬਰਾਂ ਨੂੰ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੱਲ ਰਹੀਆਂ ਚੋਣ ਗਠਜੋੜ ਦੀਆਂ ਚਰਚਾਵਾਂ ਨੂੰ ਸਤੀਸ਼ ਪੂਨੀਆ ਨੇ ਨਕਾਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਗੱਲਬਾਤ ਨੂੰ ਆਮ ਮੁਲਾਕਾਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਮੁਖੀ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਦਾ ਅਰਥ ਚੋਣ ਗਠਜੋੜ ਹੀ ਨਹੀਂ ਹੰੁਦਾ, ਸਗੋਂ ਸੂਬੇ ਤੇ ਦੇਸ਼ ਨਾਲ ਜੁੜੇ ਕਈ ਹੋਰ ਅਹਿਮ ਮਸਲੇ ਵੀ ਹੋ ਸਕਦੇ ਹਨ। ਪੂਨੀਆ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਚੰਗਾ ਪ੍ਰਦਰਸ਼ਨ ਕਰੇਗੀ।

