21.2 C
Toronto
Wednesday, September 2, 2026
spot_img
HomeਕੈਨੇਡਾFrontਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫ.ਆਈ.ਆਰ. ਰੱਦ

ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫ.ਆਈ.ਆਰ. ਰੱਦ

ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫ.ਆਈ.ਆਰ. ਰੱਦ
ਸੀਜੇਪੀ ਨੇ ਵਾਪਸ ਲਿਆ 5 ਸਤੰਬਰ ਨੂੰ ‘ਦਿੱਲੀ ਮਾਰਚ’ ਕਰਨ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਧਾਰਾ 142 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ  ਇਹ ਫੈਸਲਾ ਲਿਆ ਹੈ। ਭਾਰਤ ਦੇ ਮਾਨਯੋਗ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ, ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਵਿਚ ਵਿਦਿਆਰਥੀਆਂ ਵਿਰੁੱਧ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।  ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਪੇਪਰ ਲੀਕ ਵਿਰੁੱਧ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਕੋਈ ਵੀ ਨਵੀਂ ਐਫ.ਆਈ.ਆਰ. ਦਰਜ ਨਹੀਂ ਕੀਤੀ  ਜਾਵੇਗੀ। ਉਧਰ ਦੂਜੇ ਪਾਸੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਆਉਂਦੀ 5 ਸਤੰਬਰ ਦਾ ‘ਦਿੱਲੀ ਮਾਰਚ’ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਹੈ ਕਿ ਇਹ  ਫੈਸਲਾ ਕੇਂਦਰ ਸਰਕਾਰ ਵਲੋਂ ਮਿਲੇ ਹਾਂ-ਪੱਖੀ ਭਰੋਸੇ ਅਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੇਖਦਿਆਂ ਲਿਆ ਗਿਆ ਹੈ।

RELATED ARTICLES
POPULAR POSTS