7.3 C
Toronto
Saturday, October 17, 2026
spot_img
HomeਕੈਨੇਡਾFront‘ਸੰਯੁਕਤ ਕਿਸਾਨ ਮੋਰਚਾ’ ਵਲੋਂ ਮੁਹਾਲੀ ’ਚ 7 ਰੋਜ਼ਾ ਪੱਕਾ ਮੋਰਚਾ ਸ਼ੁਰੂ

‘ਸੰਯੁਕਤ ਕਿਸਾਨ ਮੋਰਚਾ’ ਵਲੋਂ ਮੁਹਾਲੀ ’ਚ 7 ਰੋਜ਼ਾ ਪੱਕਾ ਮੋਰਚਾ ਸ਼ੁਰੂ

‘ਸੰਯੁਕਤ ਕਿਸਾਨ ਮੋਰਚਾ’ ਵਲੋਂ ਮੁਹਾਲੀ ’ਚ 7 ਰੋਜ਼ਾ ਪੱਕਾ ਮੋਰਚਾ ਸ਼ੁਰੂ
ਆਵਾਜਾਈ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਪੁਲਿਸ ਨੇ ਜਾਰੀ ਕੀਤਾ ਨਕਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵਲੋਂ ਅੱਜ 1 ਸਤੰਬਰ ਤੋਂ 7 ਸਤੰਬਰ ਤੱਕ ਮੁਹਾਲੀ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀ ਸੜਕ ’ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਜੁੜੀਆਂ ਅਹਿਮ ਮੰਗਾਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਜਾ ਰਿਹਾ ਹੈ। ਇਸ ਅੰਦੋਲਨ ਦੀ ਮਹੱਤਤਾ ਇਸ ਗੱਲ ਤੋਂ ਵੀ ਹੈ, ਕਿਉਂਕਿ ਇਸ ਵਿਚ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੇ ਪਾਣੀਆਂ ਅਤੇ ਅਧਿਕਾਰਾਂ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਵਾਦਾਂ ਨੂੰ ਵੀ  ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਗਿਆ ਹੈ। ਇਸੇ ਦੌਰਾਨ ਆਵਾਜਾਈ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਪੁਲਿਸ ਨੇ ਨਕਸ਼ਾ ਵੀ ਜਾਰੀ ਕੀਤਾ ਹੈ।  ਦੱਸਣਯੋਗ ਹੈ ਕਿ ਐਸ.ਕੇ.ਐਮ. ਵਿਚ 32 ਕਿਸਾਨ ਜਥੇਬੰਦੀਆਂ ਸ਼ਾਮਲ ਹਨ, ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਡਕੌਦਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਅਤੇ ਪੰਜਾਬ ਕਿਸਾਨ ਯੂਨੀਅਨ ਸ਼ਾਮਲ ਹਨ।

RELATED ARTICLES
POPULAR POSTS