20.9 C
Toronto
Wednesday, September 2, 2026
spot_img
HomeਕੈਨੇਡਾFrontਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚ
ਵੱਖ-ਵੱਖ ਵਿਭਾਗਾਂ ਦੀਆਂ 300 ਤੋਂ ਵੱਧ ਸੇਵਾਵਾਂ ਦਾ ਇਕੋ ਥਾਂ ਮਿਲੇਗਾ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਚੰਡੀਗੜ੍ਹ ਵਿਖੇ  ‘ਡਿਜੀ ਪੰਜਾਬ’ ਪੋਰਟਲ ਲਾਂਚ ਕੀਤਾ ਗਿਆ। ਇਸ ਨਵੇਂ ਡਿਜੀਟਲ ਪਲੇਟਫਾਰਮ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਘਰ ਬੈਠੇ ਮਿਲ ਸਕੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ, ਭਿ੍ਰਸ਼ਟਾਚਾਰ-ਮੁਕਤ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ 300 ਤੋਂ ਵੱਧ ਨਾਗਰਿਕ-ਸੇਵਾਵਾਂ ਦਾ ਲਾਭ ਹੁਣ ਇੱਕੋ ਪੋਰਟਲ ਰਾਹੀਂ ਮਿਲ ਸਕੇਗਾ। ਇਸ ਨਾਲ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਜੁੜੇ ਕੰਮਾਂ ਲਈ ਹੁਣ ਵੱਖੋ-ਵੱਖਰੇ ਦਫਤਰਾਂ ਜਾਂ ਪੋਰਟਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਅਮਨ ਅਰੋੜਾ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਸਰਕਾਰੀ ਕੰਮ-ਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਆਮ ਲੋਕਾਂ ਦਾ ਸਮਾਂ ਅਤੇ ਪੈਸੇ ਦੋਵੇਂ ਬਚਣਗੇ। ਸਰਕਾਰ ਦਾ ਇਹ ਕਦਮ ਡਿਜੀਟਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇਕ ਹੋਰ ਵੱਡੀ ਪੁਲਾਂਘ ਹੈ।

RELATED ARTICLES
POPULAR POSTS