22.1 C
Toronto
Wednesday, September 2, 2026
spot_img
HomeਕੈਨੇਡਾFrontਚੰਡੀਗੜ੍ਹ ’ਚ ਬਿਲਡਿੰਗ ਪਲਾਨ ਦੀ ਮਨਜੂਰੀ ਹੁਣ ਔਨਲਾਈਨ

ਚੰਡੀਗੜ੍ਹ ’ਚ ਬਿਲਡਿੰਗ ਪਲਾਨ ਦੀ ਮਨਜੂਰੀ ਹੁਣ ਔਨਲਾਈਨ

ਚੰਡੀਗੜ੍ਹ ’ਚ ਬਿਲਡਿੰਗ ਪਲਾਨ ਦੀ ਮਨਜੂਰੀ ਹੁਣ ਔਨਲਾਈਨ
ਸਾਰੀ ਅਪਡੇਟ ਹੁਣ ਐਸ.ਐਮ.ਐਸ. ਅਤੇ ਈਮੇਲ ਰਾਹੀਂ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪ੍ਰਸ਼ਾਸਨ ਨੇ ਬਿਲਡਿੰਗ ਪਲਾਨ ਦੀ ਮਨਜੂਰੀ ਪ੍ਰਕਿਰਿਆ ਨੂੰ ਅਸਾਨ ਅਤੇ ਪਾਰਦਰਸ਼ੀ ਬਣਾਉਣ ਦੇ ਲਈ ਔਨਲਾਈਨ ਸਿਸਟਮ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਹੈ। ਹੁਣ ਸ਼ਹਿਰ ਵਿਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਲਈ ਇਮਾਰਤ ਦੇ ਨਕਸ਼ਿਆਂ ਦੀ ਮਨਜੂਰੀ ਦੀ ਪ੍ਰਕਿਰਿਆ ਹੁਣ ਔਨਲਾਈਨ ਕੀਤੀ ਜਾਵੇਗੀ। ਨਵੀਂ ਪ੍ਰਣਾਲੀ ਤਹਿਤ ਆਰਕੀਟੈਕਟਾਂ ਲਈ ਸਵੈ-ਤਸਦੀਕ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਅਤੇ ਇਸਦੇ ਨਾਲ ਹੀ ਅਰਜ਼ੀ ਦੀ ਸਥਿਤੀ ਦਾ ਰੀਅਲ ਟਾਈਮ ਪਤਾ ਲਗਾਉਣ ਅਤੇ ਅਧਿਕਾਰੀਆਂ ਲਈ ਨਿਗਰਾਨੀ ਡੈਸ਼ ਬੋਰਡ ਦੀ ਵਿਵਸਥਾ ਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਔਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ ਅਪ੍ਰੈਲ 2022 ਤੋਂ ਸ਼ੁਰੂ ਕੀਤਾ ਗਿਆ ਸੀ। ਹੁਣ ਇਸ ਨੂੰ ਵੱਡੀ ਪੱਧਰ ’ਤੇ ਲਾਗੂ ਕਰਦੇ ਹੋਏ ਬਿਲਡਿੰਗ ਦੀਆਂ ਕਈ ਹੋਰ ਸ਼੍ਰੇਣੀਆਂ ਨੂੰੂ ਵੀ ਇਸਦੇ ਦਾਇਰੇ ਵਿਚ ਸ਼ਾਮਲ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸਦਾ ਉਦੇਸ਼ ਬਿਲਡਿੰਗ ਪਲਾਨ ਦੀ ਮਨਜੂਰੀ ਵਿਚ ਲੱਗਣ ਵਾਲੇ ਸਮੇਂ ਨੂੰ ਘੱਟ ਕਰਨਾ ਅਤੇ ਪ੍ਰਕਿਰਿਆ ਨੂੰ ਜ਼ਿਆਦਾ ਪਾਰਦਰਸ਼ੀ ਬਣਾਉਣਾ ਹੈ।

RELATED ARTICLES
POPULAR POSTS