25.3 C
Toronto
Wednesday, September 2, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦਾ ਆਗੂ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਆਮ ਆਦਮੀ ਪਾਰਟੀ ਦਾ ਆਗੂ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਆਮ ਆਦਮੀ ਪਾਰਟੀ ਦਾ ਆਗੂ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ
ਕੇਵਲ ਢਿੱਲੋਂ ਦਾ ਦਾਅਵਾ – ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਲੜੇਗੀ ਚੋਣਾਂ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਆਪਣੀ ਪਾਰਟੀ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਜਲੰਧਰ ਦੀ ਸਿਆਸਤ ਵਿਚ ਵੱਡਾ ਸਿਆਸੀ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ਢੱਲ ਸਾਥੀਆਂ ਸਣੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਦਿਨੇਸ਼ ਢੱਲ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਨੂੰ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਅੱਜ ਦਿਨੇਸ਼ ਨੇ ਭਾਜਪਾ ਵਿਚ ਸ਼ਮੂਲੀਅਤ ਕਰ ਲਈ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਦਿਨੇਸ਼ ਢੱਲ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਕੇਵਲ ਢਿੱਲੋਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਭਾਜਪਾ ਆਪਣੇ ਦਮ ’ਤੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ।

RELATED ARTICLES
POPULAR POSTS