4.2 C
Toronto
Sunday, October 18, 2026
spot_img
HomeਕੈਨੇਡਾFrontਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਦੂਜੇ ਦਿਨ ਵੀ...

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਦੂਜੇ ਦਿਨ ਵੀ ਰਿਹਾ ਜਾਰੀ

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਦੂਜੇ ਦਿਨ ਵੀ ਰਿਹਾ ਜਾਰੀ
ਕਿਸਾਨਾਂ ਦੀ ਵਧਦੀ ਗਿਣਤੀ ਦੇਖ ਕੇ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ-ਚੰਡੀਗੜ੍ਹ  ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਅੱਜ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ 7 ਦਿਨ ਦੇ ਪੱਕੇ ਮੋਰਚੇ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕਿਸਾਨਾਂ ਦੇ ਇਸ ਪੱਕੇ ਮੋਰਚੇ ਵਿਚ ਵੱਡੀ ਗਿਣਤੀ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ ਅਤੇ ਇਸ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦਾਅਵਾ ਕੀਤਾ ਹੈ ਕਿ ਮੋਰਚੇ ਵਿਚ 20 ਹਜ਼ਾਰ ਤੋਂ ਜ਼ਿਆਦਾ ਕਿਸਾਨ ਪਹੁੰਚ ਚੁੱਕੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ। ਕਿਸਾਨਾਂ ਵਲੋਂ ਭਾਰਤ-ਅਮਰੀਕਾ ਖੇਤੀ ਸਮਝੌਤੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਾਣੀ ਨਾਲ ਜੁੜੇ ਮੁੱਦਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 7 ਦਿਨ ਦੇ ਪੱਕੇ ਮੋਰਚੇ ਦੌਰਾਨ ਸਰਕਾਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਦਬਾਅ ਬਣਾਇਆ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਆਵਾਜਾਈ ਵਿਚ ਕੋਈ ਵੀ ਵਿਘਨ ਨਹੀਂ ਪੈਣ ਦੇਣਗੇ ਅਤੇ ਸੜਕ ਦੇ ਦੂਜੇ ਹਿੱਸੇ ’ਤੇ ਟਰੈਫਿਕ ਚਾਲੂ ਰੱਖਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।

RELATED ARTICLES
POPULAR POSTS