19.8 C
Toronto
Thursday, September 3, 2026
spot_img
HomeਕੈਨੇਡਾFrontਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੀ ਅਦਾਲਤ ਵਿਚ...

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼
17 ਅਕਤੂਬਰ ਨੂੰ ਹੋਵੇਗੀ ਹੁਣ ਇਸ ਮਾਮਲੇ ’ਤੇ ਅਗਲੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਨਾਲ ਜੁੜੇ ਹੋਰਨਾਂ ਮਾਮਲਿਆਂ ਵਿਚ ਅੱਜ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਵਿਚ ਅਤੇ ਅਦਾਲਤ ਤੋਂ ਬਾਹਰ ਵੀ ਵੱਡੀ ਗਿਣਤੀ ’ਚ ਸੁਰੱਖਿਆ ਬਲ ਤੈਨਾਤ ਕੀਤੇ ਗਏ ਸਨ। ਹੁਣ ਇਸ ਮਾਮਲੇ ’ਤੇ ਅਗਲੀ ਸੁਣਵਾਈ 17 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਲੰਘੀ 10 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਵਲੋਂ ਪਬਲਿਕ ਪ੍ਰੌਸੀਕਿਊਟਰ ਜ਼ਰੀਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਬਾਕੀ ਰਹਿੰਦੀ ਜਾਂਚ ਬਾਰੇ ਇਕ ਸੀਲਬੰਦ ਲਿਫਾਫੇ ਵਿਚ ਸਟੇਟਸ ਰਿਪੋਰਟ ਚੰਡੀਗੜ੍ਹ ਦੀ ਅਦਾਲਤ ਵਿਚ ਦਾਖਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਅਪਰੈਲ 2026 ਵਿਚ, ਕੋਟਕਪੂਰਾ ਗੋਲੀ ਕਾਂਡ ਅਤੇ ਜਾਇਦਾਦ ਦੇ ਨੁਕਸਾਨ ਨਾਲ ਸਬੰਧਤ ਬੇਅਦਬੀ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਸੈਸ਼ਨ ਕੋਰਟ ਵਿਚ ਤਬਦੀਲ ਕਰ ਦਿੱਤੀ ਗਈ ਸੀ। ਕੋਟਕਪੂਰਾ ਗੋਲੀ ਕਾਂਡ ਦੀ ਇਹ ਘਟਨਾ 14 ਅਕਤੂਬਰ 2015 ਨੂੰ ਵਾਪਰੀ ਸੀ। ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ। ਇਸ ਦੌਰਾਨ ਬਹਿਬਲ ਕਲਾਂ ਵਿਖੇ ਹੋਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਜਾਨ ਚਲੇ ਗਈ ਸੀ, ਜਦੋਂ ਕਿ ਕੋਟਕਪੂਰਾ ਦੀ ਘਟਨਾ ’ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਧਿਆਨ ਰਹੇ ਕਿ ਜਦੋਂ ਇਹ ਘਟਨਾ ਵਾਪਰੀ ਸੀ, ਉਸ ਸਮੇਂ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਗਠਜੋੜ ਦੀ ਸਰਕਾਰ ਸੀ ਅਤੇ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ।

RELATED ARTICLES
POPULAR POSTS