19.8 C
Toronto
Thursday, September 3, 2026
spot_img
HomeਕੈਨੇਡਾFrontਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਤੀਜੇ ਦਿਨ ਵੀ...

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਤੀਜੇ ਦਿਨ ਵੀ ਰਿਹਾ ਜਾਰੀ

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਬਾਰਡਰ ’ਤੇ ਮੋਰਚਾ ਅੱਜ ਤੀਜੇ ਦਿਨ ਵੀ ਰਿਹਾ ਜਾਰੀ
1 ਸਤੰਬਰ ਨੂੰ ਸ਼ੁਰੂ ਹੋਇਆ ਅੰਦੋਲਨ 7 ਸਤੰਬਰ ਤੱਕ ਚੱਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਅੱਜ ਵੀਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਲੰਘੀ 1 ਸਤੰਬਰ ਨੂੰ ਸ਼ੁਰੂ ਕੀਤਾ ਗਿਆ ਇਹ ਅੰਦੋਲਨ 7 ਸਤੰਬਰ ਤੱਕ ਚੱਲੇਗਾ। ਇਕ ਹਫਤਾ ਚੱਲਣ ਵਾਲੇ ਇਸ ਮੋਰਚੇ ਵਿਚ ਕਿਸਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਇਹ ਵਿਰੋਧ ਪ੍ਰਦਰਸ਼ਨ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਕਈ ਕਿਸਾਨ ਸੰਗਠਨ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਡਕੌਦਾ) ਅਤੇ ਕਿਰਤੀ ਕਿਸਾਨ ਯੂਨੀਅਨ ਸ਼ਾਮਲ ਹਨ। ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਇੱਥੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਆਪਣੀਆਂ ਕਿਸਾਨੀ ਸਬੰਧੀ ਮੰਗਾਂ ਮੰਨਵਾਉਣ ਲਈ ਦਬਾਅ ਪਾਉਣ ਲਈ ਆਏ ਹਾਂ। ਕਿਸਾਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵੀ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਖੇਤੀਬਾੜੀ ਅਤੇ ਰਾਸ਼ਟਰੀ ਹਿੱਤਾਂ ਦੇ ਵਿਰੁੱਧ ਹੈ।

RELATED ARTICLES
POPULAR POSTS