19.8 C
Toronto
Thursday, September 3, 2026
spot_img
HomeਕੈਨੇਡਾFrontਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਦੀ ਹੈ ਦੇਸ਼ ’ਚ ਸਭ ਤੋਂ ਵੱਧ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਦੀ ਹੈ ਦੇਸ਼ ’ਚ ਸਭ ਤੋਂ ਵੱਧ ਤਨਖਾਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਦੀ ਹੈ ਦੇਸ਼ ’ਚ ਸਭ ਤੋਂ ਵੱਧ ਤਨਖਾਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੂਬਾ ਸਰਕਾਰ ਮੁਲਾਜ਼ਮਾਂ ਨਾਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ : ਹਰਪਾਲ ਚੀਮਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਸੂਬਾ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਵਿਚ ਚੱਲ ਰਿਹਾ ਟਕਰਾਅ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾਕਟਰ ਬਲਜੀਤ ਕੌਰ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ਵਿਚ ਸਭ ਤੋਂ ਵੱਧ ਤਨਖਾਹ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਗੁਜਰਾਤ ਦੇ ਮੁਲਾਜ਼ਮਾਂ ਨਾਲੋਂ 28 ਫੀਸਦੀ ਵੱਧ ਅਤੇ ਹਰਿਆਣਾ ਦੇ ਮੁਲਾਜ਼ਮਾਂ ਨਾਲੋਂ 13 ਫੀਸਦ ਵੱਧ ਤਨਖਾਹ ਦਿੱਤੀ ਜਾ ਰਹੀ ਹੈ। ਇਸੇ ਕਰਕੇ ਹੀ ਪੰਜਾਬ ਦੇ ਕੁੱਲ ਮਾਲੀਏ ਦਾ 51 ਫੀਸਦ ਹਿੱਸਾ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨਾਂ ਉਤੇ ਖਰਚ ਹੁੰਦਾ ਹੈ। ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. ਦਾ ਬਕਾਇਆ ਖੜ੍ਹਾ 14,100 ਕਰੋੜ ਰੁਪਈਆ ਪੁਰਾਣੀ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਸਮੇਂ ਦਾ ਹੈ। ਜਿਸ ਵਿਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਥੋੜ੍ਹਾ-ਥੋੜ੍ਹਾ ਕਰਕੇ ਭੁਗਤਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਦਿੱਤੇ ਪਲਾਨ ਅਨੁਸਾਰ 4500 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕਰ ਵੀ ਦਿੱਤਾ ਹੈ ਅਤੇ ਬਾਕੀਆਂ ਦਾ ਭੁਗਤਾਨ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS