17.2 C
Toronto
Friday, September 4, 2026
spot_img
HomeਕੈਨੇਡਾFrontਸ੍ਰੀ ਕਿ੍ਰਸ਼ਨ ਜਨਮ ਅਸ਼ਟਮੀ ਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਕਿ੍ਰਸ਼ਨ ਜਨਮ ਅਸ਼ਟਮੀ ਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਕਿ੍ਰਸ਼ਨ ਜਨਮ ਅਸ਼ਟਮੀ ਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਵਧਾਈਆਂ
ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਵੀ ਜਨਮ ਅਸ਼ਟਮੀ ਦੀਆਂ ਸ਼ੁਭ ਕਾਮਨਾਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਭਾਰਤ ਵਾਸੀਆਂ ਅਤੇ ਸਮੁੱਚੀ ਮਨੁੱਖਤਾ ਨੂੰ ਵਧਾਈਆਂ ਦਿੱਤੀਆਂ ਹਨ। ਅੱਜ ਸ਼ੁੱਕਰਵਾਰ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਭਗਵਾਨ ਕਿ੍ਰਸ਼ਨ ਦੇ ਬ੍ਰਹਮ ਸੰਦੇਸ਼ਾਂ ਵਿਚ ਨਿਰਸਵਾਰਥ ਕਾਰਜ ਦੀ ਸ਼ਾਨਦਾਰ ਪ੍ਰੇਰਨਾ ਹੈ, ਜਿਸ ਨੇ ਮਨੁੱਖਤਾ ਨੂੰ ਨਿਰੰਤਰ ਮਾਰਗ ਦਰਸ਼ਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ ਹੈ ਕਿ, ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਬਹੁਤ-ਬਹੁਤ ਸ਼ੁਭ ਕਾਮਨਾਵਾਂ। ਭਗਵਾਨ ਕਿ੍ਰਸ਼ਨ ਦੇ ਬ੍ਰਹਮ ਸੰਦੇਸ਼ਾਂ ਵਿਚ ਨਿਰਸਵਾਰਥ ਕਾਰਜ ਦੀ ਸ਼ਾਨਦਾਰ ਪ੍ਰੇਰਨਾ ਹੈ, ਜਿਸ ਨੇ ਮਨੁੱਖਤਾ ਨੂੰ ਨਿਰੰਤਰ ਮਾਰਗ ਦਰਸ਼ਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ੁਭ ਅਵਸਰ ਭਗਵਾਨ ਕਿ੍ਰਸ਼ਨ ਦੀ ਭਗਤੀ ਅਤੇ ਪੂਜਾ ਨੂੰ ਸਮਰਪਿਤ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਸਕਾਰਾਤਮਕ ਊਰਜਾ ਅਤੇ ਤਾਕਤ ਲਿਆਵੇ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਪੰਜਾਬ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਵਜੋਂ ਮਨਾਇਆ ਜਾਂਦਾ ਹੈ।

RELATED ARTICLES
POPULAR POSTS