ਅਕਤੂਬਰ-ਨਵੰਬਰ ਮਹੀਨੇ ਹੋਵੇਗਾ ਕਬੱਡੀ ਕੱਪ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿਚ ਕਬੱਡੀ ਕੱਪ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ 6ਵਾਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਅਕਤੂਬਰ-ਨਵੰਬਰ ਦੇ ਮਹੀਨੇ ਦੌਰਾਨ ਕਰਵਾਇਆ ਜਾਵੇਗਾ।
ਟੂਰਨਾਮੈਂਟ ਦੇ ਵੇਰਵੇ ਦਾ ਫੈਸਲਾ ਅਜੇ ਨਹੀਂ ਲਿਆ ਗਿਆ ਹੈ। ਪਰ ਟੂਰਨਾਮੈਂਟ ਕਿਹੜੇ ਮਹੀਨੇ ਵਿਚ ਹੋਵੇਗਾ ਇਸਦਾ ਖੁਲਾਸਾ ਕਰ ਦਿੱਤਾ ਗਿਆ ਹੈ।ઠਹਿੱਸਾ ਲੈਣ ਵਾਲੀਆਂ ਟੀਮਾਂ ਦੇ ਨਾਮਾਂ ‘ਤੇ ਅਜੇ ਤੱਕ ਮੋਹਰ ਨਹੀਂ ਲਗਾਈ ਗਈ ਹੈ। ਖਾਸ ਗੱਲ ਇਹ ਹੈ ਕਿ ਸਾਲ 2015 ਦੌਰਾਨ ਕਬੱਡੀ ਵਰਲਡ ਕੱਪ ਨਹੀਂ ਹੋ ਸਕਿਆ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੰਜਾਬ ਦੇ ਭਖੇ ਮਾਹੌਲ ਕਾਰਨ ਪਿਛਲੇ ਸਾਲ ਕਬੱਡੀ ਵਰਲਡ ਕਪ ਰੱਦ ਕਰ ਦਿੱਤਾ ਗਿਆ ਸੀ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …