
ਸ਼ੋ੍ਰਮਣੀ ਅਕਾਲੀ ਦਲ, ਅਕਾਲੀ ਦਲ ਪੁਨਰ ਸੁਰਜੀਤ ਅਤੇ ਭਾਜਪਾ ਵਿਚਾਲੇ ਹੋ ਸਕਦਾ ਹੈ ਚੋਣ ਗਠਜੋੜ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਜਿੱਥੇ ਸਿਆਸੀ ਸਰਗਰਮੀਆਂ ਵਧ ਰਹੀਆਂ ਹਨ, ਉਥੇ ਸਿਆਸੀ ਸਮੀਕਰਨਾਂ ਤੇ ਸਿਆਸੀ ਧਿਰਾਂ ਦੇ ਆਪਸੀ ਚੋਣ ਗਠਜੋੜ ਨੂੰ ਲੈ ਕੇ ਚਰਚਾ ਦਾ ਜ਼ੋਰ ਵੀ ਵਧ ਰਿਹਾ ਹੈ। ਇਸੇ ਤਹਿਤ ਹੀ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਗਠਜੋੜ ਦੀ ਤਾਂ ਚਰਚਾ ਚੱਲ ਹੀ ਰਹੀ ਹੈ, ਪਰ ਇਸ ਦੌਰਾਨ ਇਕ ਹੋਰ ਚਰਚਾ ਵੀ ਚੱਲ ਰਹੀ ਹੈ ਕਿ ਜੇ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਗਠਜੋੜ ਹੁੰਦਾ ਹੈ ਤਾਂ ਇਸ ਵਿਚ ਇਕ ਹੋਰ ਧਿਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵੀ ਸ਼ਾਮਲ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਵੇਲੇ ਭਾਜਪਾ ਪੰਜਾਬ ਦੀ ਸੱਤਾ ਵਿਚ ਆਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਇਸੇ ਤਹਿਤ ਭਾਜਪਾ ਨੇ ਪੰਜਾਬ ਵਿਚ ਆਪਣੀ ਪਛਾਣ ਨੂੰ ਵੀ ਬਦਲਿਆ ਹੈ। ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਤ ਸੂਤਰਾਂ ਵਲੋਂ ਇਸ ਚਰਚਾ ਦੀ ਪੁਸ਼ਟੀ ਵੀ ਕੀਤੀ ਗਈ ਹੈ। ਇਸ ਸੰਭਾਵੀ ਤਿੰਨ ਧਿਰੀ ਗਠਜੋੜ ਵਿਚ ਅੜਿੱਕਾ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਬਣਿਆ ਹੋਇਆ ਹੈ।

