
ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਭਲਕੇ 5 ਸਤੰਬਰ ਦਿਨ ਸ਼ਨੀਵਾਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਇਸ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਪੰਜਾਬ ਨਾਲ ਸਬੰਧਤ ਕਈ ਮਾਮਲਿਆਂ ’ਤੇ ਚਰਚਾ ਹੋਣ ਦੇ ਅਸਾਰ ਹਨ।

