17.4 C
Toronto
Tuesday, September 8, 2026
spot_img
HomeਕੈਨੇਡਾFrontਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਸਰਕਾਰ ਦੀ ਸਹਿਮਤੀ ਤੋਂ ਬਾਅਦ ਹੋਇਆ...

ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਸਰਕਾਰ ਦੀ ਸਹਿਮਤੀ ਤੋਂ ਬਾਅਦ ਹੋਇਆ ਸਮਾਪਤ

ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਸਰਕਾਰ ਦੀ ਸਹਿਮਤੀ ਤੋਂ ਬਾਅਦ ਹੋਇਆ ਸਮਾਪਤ
ਪੰਜਾਬ ਸਰਕਾਰ ਇਸੇ ਮਹੀਨੇ ਸੱਦੇਗੀ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ’ਤੇ ਪਿਛਲੇ 7 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਸੋਮਵਾਰ ਨੂੰ ਸਮਾਪਤ ਹੋ ਗਿਆ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੁਦ ਧਰਨੇ ਵਾਲੇ ਸਥਾਨ ’ਤੇ ਪਹੁੰਚ ਕੇ ਕਿਸਾਨ ਆਗੂਆਂ ਨੂੰ ਪੰਜਾਬ ਸਰਕਾਰ ਦਾ ਪ੍ਰਵਾਨਗੀ ਪੱਤਰ ਸੌਂਪਿਆ ਅਤੇ ਸਟੇਜ ਤੋਂ ਸਰਕਾਰ ਨਾਲ ਸਬੰਧਤ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਇਸੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ। ਸਰਕਾਰ ਵਲੋਂ ਮੰਗਾਂ ਮੰਨੇ ਜਾਣ ਅਤੇ ਸਹਿਮਤੀ ਪੱਤਰ ਮਿਲਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਹਜ਼ਾਰਾਂ ਕਿਸਾਨ ਆਪੋ-ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਇਸਦੇ ਨਾਲ ਹੀ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਕਿਸਾਨਾਂ ਦੇ ਕਰਜ਼ਿਆਂ ਲਈ ਇਕ ਮੁਸ਼ਤ ਸੈਟਲਮੈਂਟ ਸਣੇ ਕੁਝ ਹੋਰ ਮੰਗਾਂ ਵੀ ਪ੍ਰਵਾਨੀਆਂ ਗਈਆਂ ਸਨ, ਜਿਨ੍ਹਾਂ ਵਿਚ ਗੰਨੇ ਦਾ ਭਾਅ ਵਧਾਉਣ ਦੀ ਮੰਗ ਵੀ ਸ਼ਾਮਲ ਸੀ।

RELATED ARTICLES
POPULAR POSTS