20.8 C
Toronto
Wednesday, September 9, 2026
spot_img
HomeਕੈਨੇਡਾFrontਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’...

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਚੰਡੀਗੜ੍ਹ/ਜਲੰਧਰ :
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ ਸੀ ਤਾਂ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੱਕ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਲੱਖਾਂ ਰੁਪਏ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ। ਸ਼੍ਰੀ ਭਗਤ ਨੇ ਇਸ ਮੌਕੇ ਐਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀ. ਰੇਸ) ਅਤੇ ਰਸ਼ਦੀਪ ਕੌਰ (4×100 ਰਿਲੇਅ) ਨੂੰ ਏਸ਼ੀਅਨ ਗੇਮਾਂ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਵੀ ਦਿੱਤੀ।

ਇਸ ਤੋਂ ਪਹਿਲਾਂ ਸ਼੍ਰੀ ਭਗਤ ਨੇ ਵਾਲੀਬਾਲ ਦੇ ਸ਼ੋਅ ਮੈਚ ਦਾ ਆਗਾਜ਼ ਕਰਵਾਇਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਸਮਾਗਮ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਅੱਜ ਬਲਾਕ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿਖੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਹਨ।

ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

RELATED ARTICLES
POPULAR POSTS