18.2 C
Toronto
Tuesday, September 8, 2026
spot_img
HomeਕੈਨੇਡਾFrontਪੀਐਮ ਨਰਿੰਦਰ ਮੋਦੀ ਨੇ ਕਾਂਗਰਸ ਦੀ ‘ਵਿਦਿਆਰਥੀਆਂ ਦੀ ਗੂੰਜ’ ਨੂੰ ਦੱਸਿਆ ‘ਝੂਠ...

ਪੀਐਮ ਨਰਿੰਦਰ ਮੋਦੀ ਨੇ ਕਾਂਗਰਸ ਦੀ ‘ਵਿਦਿਆਰਥੀਆਂ ਦੀ ਗੂੰਜ’ ਨੂੰ ਦੱਸਿਆ ‘ਝੂਠ ਦੀ ਗੂੰਜ’  

ਪੀਐਮ ਨਰਿੰਦਰ ਮੋਦੀ ਨੇ ਕਾਂਗਰਸ ਦੀ ‘ਵਿਦਿਆਰਥੀਆਂ ਦੀ ਗੂੰਜ’ ਨੂੰ ਦੱਸਿਆ ‘ਝੂਠ ਦੀ ਗੂੰਜ’  
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ‘ਵਿਦਿਆਰਥੀਆਂ ਦੀ ਗੂੰਜ’ ਪਹਿਲ ’ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਨੌਜਵਾਨ ਸੱਚਾਈ ਨਾਲ ਖੜ੍ਹੇ ਰਹਿਣਗੇ ਅਤੇ ‘ਝੂਠ ਦੀ ਗੂੰਜ’ ਤੋਂ ਗੁੰਮਰਾਹ ਨਹੀਂ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਇਹ ਟਿੱਪਣੀ ਵਡੋਦਰਾ ’ਚ 35 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੀ। ਇਸ ਮੌਕੇ ਮੋਦੀ ਨੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖੇਤਰ ਵਿਚ ਮੁਹਾਰਤ ਹਾਸਲ ਕਰਨ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਹਾਨੂੰ ਹਰ ਜਗ੍ਹਾ ਅਜਿਹੇ ਲੋਕ ਮਿਲਣਗੇ, ਜੋ ਤੁਹਾਨੂੰ ‘ਝੂਠ ਦੀ ਗੂੰਜ’ ਨਾਲ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨਗੇ, ਪਰ ਅੱਜ ਦਾ ਨੌਜਵਾਨ ਸੱਚਾਈ ਦੇ ਨਾਲ ਖੜ੍ਹਾ ਹੋਵੇਗਾ। ਜ਼ਿਕਰਯੋਗ ਹੈ ਕਿ ‘ਵਿਦਿਆਰਥੀਆਂ ਦੀ ਗੂੰਜ’ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਵਿਦਿਆਰਥੀਆਂ ਨਾਲ ਸੰਚਾਰ ਦੀ ਇਕ ਮੁਹਿੰਮ ਹੈ, ਜਿਸ ਦੇ ਅਧੀਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਇਸ ਮੁਹਿੰਮ ਰਾਹੀਂ ਪ੍ਰੀਖਿਆ ਪੇਪਰ ਲੀਕ, ਮਹਿੰਗਾਈ, ਸਿੱਖਿਆ, ਸਰਕਾਰੀ ਭਰਤੀਆਂ ’ਚ ਬੇਨਿਯਮੀਆਂ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ।

RELATED ARTICLES
POPULAR POSTS