ਬਠਿੰਡਾ/ਬਿਊਰੋ ਨਿਊਜ਼ : ਗਿੱਦੜਬਾਹਾ ਦੇ ਪੱਤਰਕਾਰ ਸ਼ਿਵਰਾਜ ਰਾਜੂ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿੱਜੀ ਸਕੱਤਰ ਵਜੋਂ ਵਿਚਰਦੇ ਜਸਪ੍ਰੀਤ ਭਲਾਈਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਟਰੱਕ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ 15 ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਚੇਤੇ ਰਹੇ ਕਿ ਪੱਤਰਕਾਰ ਰਾਜੂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਢਿੱਲੋਂ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ, ਜਿਸ ਤੋਂ ਪ੍ਰਧਾਨ ਭੜਕ ਉੱਠਿਆ ਅਤੇ ਉਸ ਨੇ ਸਾਥੀਆਂ ਨਾਲ ‘ਰਾਜੂ ਸਟੂਡੀਓ’ ਉਤੇ ਜਾ ਕੇ ਪੱਤਰਕਾਰ ਰਾਜੂ ਦੀ ਕੁੱਟਮਾਰ ਕੀਤੀ ਸੀ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …