20.1 C
Toronto
Wednesday, September 9, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਦਾ ਚੰਡੀਗੜ੍ਹ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ
ਰਾਜਾ ਵੜਿੰਗ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀ ਆਗੂਆਂ ਅਤੇ ਕਾਰਜ-ਕਰਤਾਵਾਂ ’ਤੇ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਹੈ। ਪੰਜਾਬ ਕਾਂਗਰਸ ਦੇ ਵੱਡੀ ਗਿਣਤੀ ਆਗੂਆਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ ਹੈ। ਪੁਲਿਸ ਨੇ ਭੀੜ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਸਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਕਾਰਜ-ਕਰਤਾਵਾਂ ਨੇ ਪੁਲਿਸ ਵਲੋਂ ਕੀਤੀ ਗਈ ਬੈਰੀਕੇਡਿੰਗ ’ਤੇ ਚੜ੍ਹਨ ਦੀ ਵੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਸੈਕਟਰ 11 ਦੇ ਥਾਣੇ ਵਿਚ ਲਿਜਾਇਆ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਨਜ਼ਰ ਨਹੀਂ ਆਈ। ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਨਹੀਂ ਹੋਏ, ਹਾਲਾਂਕਿ ਰਾਜਾ ਵੜਿੰਗ ਕਈ ਸੀਨੀਅਰ ਆਗੂਆਂ ਨੂੰ ਇਕੱਠੇ ਕਰਨ ’ਚ ਸਫਲ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਿਆ। ਇਸੇ ਦੌਰਾਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਖਿਲਾਫ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ’ਚ ਭਿ੍ਰਸ਼ਟਾਚਾਰ ਵੀ ਦਿਨੋਂ ਦਿਨ ਵਧ ਰਿਹਾ ਹੈ, ਇਸਦਾ ਸਰਕਾਰ ’ਤੇ ਕੋਈ ਵੀ ਅਸਰ ਨਹੀਂ ਹੈ।

RELATED ARTICLES
POPULAR POSTS