20.3 C
Toronto
Wednesday, September 9, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ...

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
*ਵਿਦਿਆਰਥੀਆਂ ਨੂੰ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਆ; ਨਵੀਂ ‘ਇਨਸਾਨੀਅਤ’ ਇਮਾਰਤ ਦਾ ਮਾਡਲ ਕੀਤਾ ਜਾਰੀ*
ਚੰਡੀਗੜ੍ਹ :
ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸਦਾ ਮੁੱਖ ਉਦੇਸ਼ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਸਪੀਕਰ ਨੇ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਜਸਵੀਰ ਸਿੰਘ ਗੜ੍ਹੀ ਨੇ ਵੀ ਮੌਜੂਦ ਰਹੇ।

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਿਵਲ ਸੇਵਾ ਪ੍ਰੀਖਿਆਵਾਂ, ਪੇਸ਼ੇਵਰ ਕੋਰਸਾਂ ਆਦਿ ਵੱਡੇ ਟੀਚੇ ਨਿਰਧਾਰਤ ਕਰਨ ਅਤੇ ਆਪਣੇ ਕਰੀਅਰ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਲਈ ਦ੍ਰਿੜਤਾ ਨਾਲ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਰਾਹਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਚੇਰੀ ਸਿੱਖਿਆ ਲਈ ਨਿਰਵਿਘਨ ਮੌਕੇ ਪੈਦਾ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੌਜਵਾਨਾਂ ਨੂੰ ਆਪਣੇ ਲਈ ਇੱਕ ਉੱਜਵਲ ਭਵਿੱਖ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਰਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਵਿੱਚ ਉਨ੍ਹਾਂ ਦੀ ਵਡੇਰੀ ਭੂਮਿਕਾ ਲਈ ਵਧਾਈ ਦਿੱਤੀ।

ਇਸ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ‘ਇਨਸਾਨੀਅਤ’ ਸੰਸਥਾ ਦੇ ਪ੍ਰਮੁੱਖ ਮੈਂਬਰਾਂ ਸਮੇਤ ਪ੍ਰਧਾਨ ਕੈਪਟਨ ਨਾਹਰ ਸਿੰਘ ਚੁੰਨੀ, ਭੁਪਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ, ਦਿਲਬਹਾਰ ਰਾਣਾ, ਪਰਮਜੀਤ ਸਿੰਘ ਪੋਪਨਾ, ਚੇਅਰਮੈਨ ਸ. ਤਾਰਾ ਸਿੰਘ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ।

RELATED ARTICLES
POPULAR POSTS