4.8 C
Toronto
Tuesday, November 4, 2025
spot_img
HomeUncategorizedਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ

ਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਹ ਜ਼ਿਕਰਯੋਗ ਹੈ ਕਿ ਸਮਰਾ ਸਾਲ 2002-07 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।

RELATED ARTICLES

POPULAR POSTS