22.8 C
Toronto
Wednesday, September 9, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਖਿਲਾਫ ‘ਬਦਨਾਮੀ ਵਾਲੀ ਸਮੱਗਰੀ’ ਪੋਸਟ ਕਰਨ...

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਖਿਲਾਫ ‘ਬਦਨਾਮੀ ਵਾਲੀ ਸਮੱਗਰੀ’ ਪੋਸਟ ਕਰਨ ’ਤੇ ਰੋਕ

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਖਿਲਾਫ ‘ਬਦਨਾਮੀ ਵਾਲੀ ਸਮੱਗਰੀ’ ਪੋਸਟ ਕਰਨ ’ਤੇ ਰੋਕ
ਚੰਡੀਗੜ੍ਹ ਦੀ ਅਦਾਲਤ ਨੇ ਜਸਟਿਸ ਰਣਜੀਤ ਸਿੰਘ, ਮਜੀਠੀਆ ਅਤੇ ਖਹਿਰਾ ਨੂੰ ਕੀਤਾ ਸੁਚੇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਤੋਂ ਅੰਤਰਿਮ ਰਾਹਤ ਮਿਲ ਗਈ ਹੈ। ਅਦਾਲਤ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਸੋਸ਼ਲ ਮੀਡੀਆ ਜਾਂ ਹੋਰ ਪਲੇਟਫਾਰਮਾਂ ’ਤੇ ਡਾ. ਗੁਰਪ੍ਰੀਤ ਕੌਰ ਵਿਰੁੱਧ ਕੋਈ ਵੀ ਗੈਰ-ਤਸਦੀਕਸ਼ੁਦਾ ਅਤੇ ਮਾਣਹਾਨੀ ਵਾਲੀ ਸਮੱਗਰੀ ਪ੍ਰਕਾਸ਼ਿਤ ਕਰਨ, ਪ੍ਰਸਾਰਿਤ ਕਰਨ ਜਾਂ ਸਾਂਝਾ ਕਰਨ ਤੋਂ ਰੋਕ ਦਿੱਤਾ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਦੇ ਮਾਨਯੋਗ ਸਿਵਲ ਜੱਜ ਜੂਨੀਅਰ ਡਿਵੀਜ਼ਨ ਡਾ. ਪਰੀਕਸ਼ਿਤ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਹਰਜਾਨੇ ਅਤੇ ਹੁਕਮਨਾਮੇ ਲਈ ਦਾਇਰ ਮੁਕੱਦਮੇ ’ਤੇ ਇਹ ਹੁਕਮ ਪਾਸ ਕੀਤਾ ਹੈ। ਹਾਲਾਂਕਿ ਅਦਾਲਤ ਨੇ ਫਿਲਹਾਲ ਸੋਸ਼ਲ ਮੀਡੀਆ ’ਤੇ ਪਹਿਲਾਂ ਤੋਂ ਮੌਜੂਦ ਪੋਸਟ, ਵੀਡੀਓ ਅਤੇ ਤਸਵੀਰਾਂ ਨੂੰ ਹਟਾਉਣ ਦਾ ਆਦੇਸ਼ ਨਹੀਂ ਦਿੱਤਾ ਹੈ। ਇਸ ਸਬੰਧ ਵਿਚ ਪਹਿਲਾਂ ਵਿਰੋਧੀ ਪੱਖ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 30 ਸਤੰਬਰ ਨੂੰ ਹੋਵੇਗੀ।

RELATED ARTICLES
POPULAR POSTS